‘ਦ ਖਾਲਸ ਬਿਊਰੋ:ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪਟਿਆਲਾ ਵਿੱਚ ਬਣੀ ਟਕਰਾਅ ਦੀ ਸਥਿਤੀ ਨੂੰ ਲੈ ਕੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ ਤੇ ਕਿਹਾ ਹੈ ਕਿ ਕਈ ਲੋਕ ਦੇਸ਼ ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਵਿੱਚ ਹਨ। ਮਾਨ ਸਰਕਾਰ ਦੀ ਸਰਕਾਰ ਇਸ ਮਾਮਲੇ ਨੂੰ ਸਖ਼ਤੀ ਨਾਲ ਲੈ ਰਹੀ ਹੈ ਤੇ ਪੰਜਾਬ ਪੁਲਿਸ ਨੇ ਇਸ ਸਥਿਤੀ ਤੇ ਪੂਰੀ ਤਰਾਂ ਕਾਬੂ ਪਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਮਾਫ਼ੀਆ ਤੇ ਹੋਰ ਪੰਜਾਬ ਵਿਰੋਧੀ ਤਾਕਤਾਂ ਵਿਰੁਧ ਕੀਤੀਆਂ ਕਾਰਵਾਈਆਂ ਕਰਕੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਇਹ ਗਲ ਕਈ ਸਿਆਸੀ ਪਾਰਟੀਆਂ ਕੋਲੋਂ ਹਜ਼ਮ ਨਹੀਂ ਹੋ ਰਹੀ ਹੈ ਤੇ ਉਹ ਆਪਸ ਵਿੱਚ ਮਿਲ ਕੇ ਸੂਬੇ ਦੇ ਮਾਹੋਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਹੈ ਪਰ ਮਾਨ ਸਰਕਾਰ ਇਸ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੰਡੀਆਂ ਪਾਉਣ ਵਾਲਿਆਂ ਤੇ ਕਾਰਵਾਈ ਕਰੇਗੀ ਤੇ ਪੰਜਾਬ ਦਾ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵਾਂਗੇ।ਪੰਜਾਬ ਸਰਕਾਰ ਦੀਆਂ ਕਾਰਵਾਈਆਂ ਕਾਰਨ ਕਈਆਂ ਦੀਆਂ ਦੁਕਾਨਦਾਰੀਆਂ ਖਤਮ ਹੋ ਗਈਆਂ ਹਨ ,ਜਿਸ ਕਾਰਨ ਹੁਣ ਸਰਕਾਰ ਦਾ ਧਿਆਨ ਉਸ ਪਾਸਿਉਂ ਹਟਾਉਣ ਲਈ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਪਰ ਸੂਬਾ ਸਰਕਾਰ ਇਸ ਪਾਸੇ ਪੂਰੀ ਤਰਾਂ ਚੇਤੰਨ ਹੈ ਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜੇਕਰ ਕੋਈ ਸਰਕਾਰੀ ਅਫ਼ਸਰ ਕੁਤਾਹੀ ਵਰਤਣ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਵੀ ਕਾਰਵਾਈ ਹੋਵੇਗੀ ।