Punjab

ਪੰਜ ਸਿੰਘ ਸਾਹਿਬਾਨਾਂ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਸਖ਼ਤ ਆਦੇਸ਼

 ‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇੱਕਤਰਤਾਂ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰ ਖੁਦ ‘ੳ’ ਫਾਰਮ ਸਬੰਧੀ ਸਾਰੀ ਜਾਣਕਾਰੀ ਦੇਣ ਲਈ 18- 9-2020 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ।

 

ਪਿਛਲੇ ਕਈ ਹਫਤਿਆਂ ਤੋਂ  ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਅੰਮ੍ਰਿਤ ਛਕੇ ਜਾਂ ਨਾ ਛਕੇ ਹੋਣ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਣਕਾਰੀ ਮੰਗੀ ਗਈ ਸੀ। ਵਾਰ- ਵਾਰ ਪ੍ਰਤੀਕਾਵਾਂ ਭੇਜਣ ‘ਤੇ ਵੀ ਟਰੱਸਟ ਵੱਲੋਂ ਕੋਈ ਜਾਣਕਾਰੀ ਨਹੀਂ ਭੇਜੀ ਗਈ।