India

ਓਮੀਕਰੋਨ ਦੇ ਮੱਦੇਨਜ਼ਰ ਛੇ ਸੂਬਿਆਂ ‘ਚ ਸਖ਼ਤ ਪਾਬੰਦੀਆਂ ਲਾਗੂ

ਦ ਖ਼ਾਲਸ ਬਿਊਰੋ : ਭਾਰਤ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ ਅਤੇ ਇਸ ਸੰਕਰਮਣ ਨੂੰ ਰੋਕਣ ਲਈ ਇੱਕ ਵਾਰ ਫਿਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕੇਰਲਾ ਅਤੇ ਗੁਜਰਾਤ ਵਿੱਚ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਨਵੇਂ ਵੈਰੀਐਂਟ ਦੇ ਕੁੱਲ ਮਾਮਲੇ 400 ਨੂੰ ਪਾਰ ਕਰ ਗਏ ਹਨ। ਇਸ ਲਾਗ ਨੂੰ ਰੋਕਣ ਲਈ ਹੁਣ ਛੇ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਹਰਿਆਣਾ, ਗੁਜਰਾਤ, ਦਿੱਲੀ, ਕਰਨਾਟਕਾ, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਓਮੀਕਰੋਨ ਨੂੰ ਲੈ ਕੇ ਦਿੱਤੀ ਗਈ ਚਿ ਤਾਵਨੀ ਤੋਂ ਬਾਅਦ ਸੂਬਾ ਸਰਕਾਰਾਂ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ਵਿੱਚ ਕੋਵਿਡ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ।

ਦਿੱਲੀ ਸਰਕਾਰ ਨੇ ਓਮੀਕਰੋਨ ਦੀ ਲਾਗ ਦੇ ਮੱਦੇਨਜ਼ਰ ਸੂਬੇ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੁਣ ਦਿੱਲੀ ਵਿੱਚ ਰੈਸਟੋਰੈਂਟ ਅਤੇ ਬਾਰ ਕੁੱਲ ਸਮਰੱਥਾ ਦੇ 50 ਫੀਸਦੀ ਨਾਲ ਖੁੱਲ੍ਹਣਗੇ। ਮਹਾਂਮਾਰੀ ਐਕਟ ਦੇ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਵਿਵਸਥਾ ਵੀ ਕੀਤੀ ਗਈ ਹੈ। ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਹੁਣ ਦਿੱਲੀ ਵਿੱਚ ਵਿਆਹ ਦੇ ਪ੍ਰੋਗਰਾਮ ਵਿੱਚ ਸਿਰਫ਼ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੈ। ਪੂਰੇ ਦੇਸ਼ ਵਿੱਚ ਮੌਜੂਦਾ ਸਮੇਂ ‘ਚ ਮਹਾਰਾਸ਼ਟਰ ‘ਚ ਓਮੀਕਰੋਨ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ। ਅਜਿਹੇ ‘ਚ ਮਹਾਰਾਸ਼ਟਰ ‘ਚ ਮੁੜ ਸੰਕਰਮਣ ਦਾ ਵੱਡਾ ਖਤਰਾ ਹੈ। ਸਰਕਾਰ ਨੇ ਆਪਣੇ ਪੁਰਾਣੇ ਤਜ਼ਰਬੇ ਨੂੰ ਦੇਖਦਿਆਂ ਸੂਬੇ ਵਿੱਚ ਪਹਿਲਾਂ ਹੀ ਸਖ਼ਤੀ ਲਾਗੂ ਕਰ ਦਿੱਤੀ ਹੈ