India Punjab

ਚੰਡੀਗੜ੍ਹ ਸਮੇਤ ਕਈ ਥਾਵਾਂ ‘ਤੇ ਲੱਗੇ ਭੂਚਾਲ ਦੇ ਝਟਕੇ , 30 ਸੈਕੰਡ ਤੱਕ ਹਿੱਲਿਆ ਚੰਡੀਗੜ੍ਹ

Strong earthquake shocks in many places including Chandigarh

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ । ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਸਥਾਨਕ ਨਿਵਾਸੀਆਂ ਵਿੱਚ ਦਹਿਸ਼ਤ ਫੈਲ ਗਈ।

ਰਿਪੋਰਟਾਂ ਮੁਤਾਬਿਕ ਭੂਚਾਲ ਦੇ ਝਟਕੇ ਦੁਪਹਿਰ 2:28 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਭਗ 30 ਸਕਿੰਟ ਤੱਕ ਰਹੇ, ਜਿਸ ਕਾਰਨ ਬਹੁਤ ਸਾਰੇ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲਣ ਲਈ ਮਜਬੂਰ ਹੋ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮੈਗਨੀਟਿਊਡ ਮਾਪੀ ਗਈ ਹੈ।