The Khalas Tv Blog International ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ ਜ਼ੋਰਦਾਰ ਪ੍ਰਦਰਸ਼ਨ, ਸੜਕਾਂ ‘ਤੇ ਉਤਰੇ ਲੋਕ
International

ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ ਜ਼ੋਰਦਾਰ ਪ੍ਰਦਰਸ਼ਨ, ਸੜਕਾਂ ‘ਤੇ ਉਤਰੇ ਲੋਕ

ਇਜ਼ਰਾਈਲ ‘ਚ ਬੈਂਜਾਮਿਨ ਨੇਤਨਯਾਹੂ ਸਰਕਾਰ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਆਏ। ਇਹ ਪ੍ਰਦਰਸ਼ਨ ਗਾਜ਼ਾ ਵਿੱਚ ਬੰਧਕ ਬਣਾਏ ਗਏ ਛੇ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸ਼ੁਰੂ ਹੋਏ ਸਨ। ਲੋਕਾਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਬਿਨਯਾਮਿਨ ਨੇਤਨਯਾਹੂ ਦੀ ਸਰਕਾਰ ਨੂੰ ਬੰਧਕਾਂ ਦੀ ਰਿਹਾਈ ਲਈ ਹਮਾਸ ਨਾਲ ਸਮਝੌਤਾ ਕਰਨਾ ਚਾਹੀਦਾ ਹੈ।

ਤੇਲ ਅਵੀਵ, ਯੇਰੂਸ਼ਲਮ ਅਤੇ ਹੋਰ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨਕਾਰੀ ਹੱਥਾਂ ਵਿੱਚ ਇਜ਼ਰਾਈਲੀ ਝੰਡੇ ਲੈ ਕੇ ਬਾਹਰ ਨਿਕਲੇ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਉਨ੍ਹਾਂ ਦੀ ਸਰਕਾਰ ਬੰਧਕਾਂ ਦੀ ਰਿਹਾਈ ਲਈ ਹਮਾਸ ਨਾਲ ਸਮਝੌਤਾ ਕਰਨ ਲਈ ਬਹੁਤ ਕੁਝ ਨਹੀਂ ਕਰ ਰਹੀ ਹੈ।

ਪਿਛਲੇ ਸਾਲ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਤੋਂ ਬਾਅਦ ਗਾਜ਼ਾ ‘ਚ ਸੈਂਕੜੇ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ ਸੀ। ਐਤਵਾਰ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਸ਼ੁਰੂ ਹੋਇਆ। ਪਰ ਭੀੜ ਨੇ ਬਾਅਦ ਵਿੱਚ ਪੁਲਿਸ ਅੜਿੱਕੇ ਤੋੜ ਦਿੱਤੇ ਅਤੇ ਤੇਲ ਅਵੀਵ ਵਿੱਚ ਮੁੱਖ ਮਾਰਗਾਂ ਨੂੰ ਬੰਦ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਟਾਇਰਾਂ ਨੂੰ ਵੀ ਅੱਗ ਲਾ ਦਿੱਤੀ।

ਇਜ਼ਰਾਈਲ ਦੀ ਟਰੇਡ ਯੂਨੀਅਨ ਨੇ ਸੋਮਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਨੂੰ ਬੰਧਕਾਂ ਦੀ ਰਿਹਾਈ ਲਈ ਜਲਦੀ ਤੋਂ ਜਲਦੀ ਹਮਾਸ ਨਾਲ ਸਮਝੌਤਾ ਕਰਨਾ ਚਾਹੀਦਾ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਪਹਿਲਾਂ ਕਿਹਾ ਸੀ ਕਿ ਉਸ ਨੂੰ ਸ਼ਨੀਵਾਰ ਨੂੰ ਦੱਖਣੀ ਗਾਜ਼ਾ ਦੇ ਰਫਾਹ ਵਿੱਚ ਇੱਕ ਸੁਰੰਗ ਵਿੱਚ ਛੇ ਲਾਸ਼ਾਂ ਮਿਲੀਆਂ ਹਨ। ਬੰਧਕਾਂ ਨੂੰ ਸ਼ਨੀਵਾਰ ਨੂੰ ਆਈਡੀਐਫ ਦੇ ਪਹੁੰਚਣ ਤੋਂ ਥੋੜ੍ਹੀ ਦੇਰ ਪਹਿਲਾਂ ਮਾਰ ਦਿੱਤਾ ਗਿਆ ਸੀ।

Exit mobile version