The Khalas Tv Blog India ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਨਾਲ ਹੋਈ ਅਣਹੋਣੀ , ਸਦਮੇ ਵਿੱਚ ਪਰਿਵਾਰ
India Punjab

ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਨਾਲ ਹੋਈ ਅਣਹੋਣੀ , ਸਦਮੇ ਵਿੱਚ ਪਰਿਵਾਰ

Student dies due to drowning in Chitkara University, family in shock...

ਬਨੂੜ : ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ।  ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰੀਸ਼ ਕਿਸ਼ੋਰ ਧਾਰ ਪੁਰੇ ਵਜੋਂ ਹੋਈ ਹੈ। ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਕ 9 ਜੁਲਾਈ ਦੀ ਰਾਤ ਨੂੰ ਮ੍ਰਿਤਕ ਰਾਤ ਦਾ ਖਾਣਾ ਖਾ ਕੇ ਹੋਸਟਲ ਦੇ ਬਾਹਰ ਸੈਰ ਕਰਨ ਗਿਆ ਸੀ। ਪਾਣੀ ਨੂੰ ਦੇਖ ਕੇ ਉਹ ਡਰ ਗਿਆ ਅਤੇ ਉਥੇ ਹੀ ਡਿੱਗ ਪਿਆ। ਜਦੋਂ ਕਾਫੀ ਦੇਰ ਤੱਕ ਮ੍ਰਿਤਕ ਅਪਣੇ ਕਮਰੇ ‘ਚ ਨਾ ਆਇਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਜਦੋਂ ਉਨ੍ਹਾਂ ਨੇ ਬਾਹਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪਾਣੀ ਵਿਚ ਤੈਰਦੀ ਮਿਲੀ।

ਇਸ ਤੋਂ ਬਾਅਦ ਤੁਰਤ ਹੋਸਟਲ ਵਾਰਡਨ ਅਤੇ ਹੋਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਇਸ ਮਗਰੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਥਾਣਾ ਮੁਖੀ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।

ਥਾਣਾ ਬਨੂੜ ਵਿੱਚ ਤਾਇਨਾਤ ਜਸਵਿੰਦਰ ਪਾਲ ਨੇ ਦੱਸਿਆ ਕਿ ਸਾਨੂੰ ਉਕਤ ਵਿਦਿਆਰਥੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਡੁੱਬਣ ਦੀ ਸੂਚਨਾ ਮਿਲੀ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਵਿਦਿਆਰਥੀ ਹਰੀਸ਼ ਕਿਸ਼ੋਰ ਧਾਰ ਪੁਰੇ ਦੇ ਪਿਤਾ ਕਿਸ਼ੋਰ ਧਾਰ ਪੁਰੇ ਵਾਸੀ ਮੱਧ ਪ੍ਰਦੇਸ਼ ਨੇ ਦੱਸਿਆ ਕਿ ਕਰੀਬ ਦੋ ਸਾਲਾਂ ਤੋਂ ਹਰੀਸ਼ ਕਿਸ਼ੋਰ ਧਾਰ ਪੁਰੇ ਸਾਇੰਸ ਦੀ ਸਿੱਖਿਆ ਲੈ ਰਿਹਾ ਸੀ। ਯੂਨੀਵਰਸਿਟੀ ਨੇ ਦੱਸਿਆ ਕਿ ਬੀਤੇ ਦਿਨ ਹਰੀਸ਼ ਪੈਰ ਫਿਸਲਣ ਕਾਰਨ ਪਾਣੀ ਵਿੱਚ ਡਿੱਗ ਗਿਆ ਅਤੇ ਡੁੱਬ ਗਿਆ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ ਸਨ।

Exit mobile version