The Khalas Tv Blog Punjab ਅੰਮ੍ਰਿਤਸਰ : ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਚ ਵਿਦਿਆਰਥੀ ਦੀ ਮੌਤ
Punjab

ਅੰਮ੍ਰਿਤਸਰ : ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਚ ਵਿਦਿਆਰਥੀ ਦੀ ਮੌਤ

dense fog, road accident, Punjab news, Amritsar,

ਵਿਦਿਆਰਥੀ ਦੀ ਪਛਾਣ ਮਹਾਂਵੀਰ ਸਿੰਘ ਵਜੋਂ ਹੋਈ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ 12 ਜਮਾਤ ਵਿੱਚ ਪੜ੍ਹਦਾ ਸੀ।

ਅੰਮ੍ਰਿਤਸਰ : ਸੰਘਣੀ ਧੁੰਦ ਕਾਰਨ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਦੀ ਪਛਾਣ ਮਹਾਂਵੀਰ ਸਿੰਘ ਵਜੋਂ ਹੋਈ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ 12 ਜਮਾਤ ਵਿੱਚ ਪੜ੍ਹਦਾ ਸੀ। ਵਿਦਿਆਰਥੀ ਦੀ ਮੌਤ ਦੀ ਖ਼ਬਰ ਆਉਣ ਉੱਤੇ ਸਕੂਲ ਅਤੇ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਤਿੰਨ ਵਿਦਿਆਰਥੀ ਮੋਟਰਸਾਈਕਲ ਉੱਤੇ ਸਕੂਲ ਜਾ ਰਹੇ ਸਨ। ਰਸਤੇ ਵਿੱਚ ਟਰੱਕ ਦੀ ਫੇਟ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਦੋ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

Exit mobile version