Punjab

ਵਿਦਿਆਰਥੀ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਮੈਦਾਨ ‘ਚ ਨਿਤਰੇ

 ‘ਦ ਖ਼ਾਲਸ ਬਿਊਰੋ : ਨੌ ਵਿਦਿਆਰਥੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦਾ ਐਲਾਨ ਕਰ ਦਿੱਤਾ ਹੈ।  ਇਹ ਜਥੇਬੰਦੀਆਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦੇ ਖ਼ਿ ਲਾਫ਼ ਸੰਘ ਰਸ਼ ਛੇੜ ਨਗੀਆਂ । ਪਹਿਲੇ ਪੜਾਅ ਵਜੋਂ 20 ਜੂਨ ਨੂੰ ਸੰਗਰੂਰ ਵਿੱਚ ਵੱਡੀ ਵਿਦਿਆਰਥੀ ਰੈਲੀ ਕੀਤੀ ਜਾਵੇਗੀ ਅਤੇ ਉਸ ਦਿਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਦਫਤਰ ਦੇ ਘਿਰਾਓ ਕੀਤਾ ਜਾਵੇਗਾ। ਵਿਦਿਆਰਥੀਆਂ ਜਥੇਬੰਦੀਆਂ ਨੇ ਲੋਕਾਂ ਨੂੰ ਸੰਘਰਸ਼ ਦੀ ਹਿਮਾਇਤ ਕਰਨ ਦੀ ਅਪੀਲ ਕੀਤੀ ਹੈ।

ਇਸ ਇਕੱਠ ਰਾਹੀਂ ਪੰਜਾਬ ਸਰਕਾਰ ਤੇ ਵਿਧਾਨ ਸਭਾ ਵਿੱਚ ਮੌਜੂਦ ਸਭ ਸਿਆਸੀ ਪਾਰਟੀਆਂ ਉੱਪਰ ਇਸ ਗੱਲ ਲਈ ਦਬਾਅ ਬਣਾਇਆ ਜਾਵੇਗਾ ਕਿ ਬਜਟ ਸ਼ੈਸ਼ਨ ਵਿੱਚ ਸਾਰੀਆਂ ਪਾਰਟੀਆਂ ਇੱਕਮਤ ਹੋਕੇ ਪੰਜਾਬ ਯੂਨੀਵਰਸਿਟੀ ਉੱਪਰ ਪੰਜਾਬ ਦੇ ਪੂਰਨ ਹੱਕ ਲਈ ਮਤਾ ਪਾਉਣ,  ਸਿੱਖਿਆ ਦਾ ਨਿੱਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਕਰਨ ਵਾਲ਼ੀ ਕੇਂਦਰ ਸਰਕਾਰ ਦੀ ਕੌਮੀ ਸਿੱਖਿਆ ਨੀਤੀ 2020 ਨੂੰ ਵਿਧਾਨ ਸਭਾ ‘ਚ ਰੱਦ ਕੀਤਾ ਜਾਵੇ। ਨਾਲ ਹੀ ਸਰਕਾਰਾਂ ਤੋਂ  ਸੂਬੇ ਦੇ ਸਾਰੇ ਸਰਕਾਰੀ ਕਾਲਜਾਂ, ਯੂਨੀਵਰਸਿਟੀਆਂ ਦੀਆਂ ਸਭ ਵਿੱਤੀ ਜ਼ਿੰਮੇਵਾਰੀਆਂ ਚੁੱਕਣ ਦੀ ਮੰਗ ਕੀਤੀ ਗਈ।

ਇਸ ਤੋਂ ਪਹਿਲਾਂ ਵੀ ਇੱਕ ਵਾਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਦੇ ਹਵਾਲੇ ਕਰਨ ਦੀ ਮੰਗ ਉੱਠੀ ਸੀ ਪਰ ਪੰਜਾਬੀ ਪ੍ਰੇਮੀਆਂ ਦੇ ਵਿਰੋ ਧ ਅੱਗੇ ਸਰਕਾਰ ਨੂੰ ਫੈਸਲਾ ਵਾਪਸ ਲੈਣਾ ਪੈ ਗਿਆ ਸੀ।