Punjab

ਲੁਧਿਆਣਾ ‘ਚ ਪੁਲਿਸ ਮੁਲਾਜ਼ਮ ਨਾਲ ਵਾਪਰਿਆ ਹਾਦਸਾ, ਪਰਿਵਾਰ ‘ਚ ਛਾਇਆ ਮਾਤਮ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ‘ਚ ਪੁਲਿਸ ਦੇ ਸਬ ਇੰਸਪੈਕਟਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਮ੍ਰਿਤਕ ਸਬ ਇੰਸਪੈਕਟਰ ਦੀ ਲਾਸ਼ ਨੂੰ ਐਲਆਈਜੀ ਫਲੈਟ ਤੋਂ ਬਰਾਮਦ ਕਰ ਲਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਜਾਣਕਾਰੀ ਮਿਲੀ ਸੀ ਕਿ ਲੁਧਿਆਣਾ ਦੇ ਐਲਆਈਜੀ ਫਲੈਟ ਵਿੱਚ ਸਬ ਇੰਸਪੈਕਟਰ ਅਰਵਿੰਦਰ ਸਿੰਘ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਨੇੜੇ ਦੇ ਲੋਕਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਮ੍ਰਿਤਕ ਸਬ ਇੰਸਪੈਰਟਰ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ।

ਅਰਵਿੰਦਰ ਸਿੰਘ ਬਾਰੇ ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਉਹ ਪੁਲਿਸ ਲਾਇਨ ਲੁਧਿਆਣਾ ਵਿੱਚ ਤਾਇਨਾਤ ਸੀ। ਅਰਵਿੰਦਰ ਦਾ ਪਰਿਵਾਰ ਗੁਰਦਾਸਪੁਰ ਵਿੱਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ –   ਹਿਮਾਚਲ ਦੇ ਸੀਐਮ ਪ੍ਰਧਾਨ ਮੰਤਰੀ ਨੂੰ ਮਿਲੇ, ਪੰਜਾਬ ਨਾਲ ਸਬੰਧਿਤ ਪ੍ਰੋਜੈਕਟ ਦਾ ਫਿਰ ਚੁੱਕਿਆ ਮੁੱਦਾ