The Khalas Tv Blog Punjab ਸਬ ਇੰਸਪੈਕਟਰ ਕਤਲ ਮਾਮਲਾ: 18 ਮੁਲਜ਼ਮਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
Punjab

ਸਬ ਇੰਸਪੈਕਟਰ ਕਤਲ ਮਾਮਲਾ: 18 ਮੁਲਜ਼ਮਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ

ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਗੁੱਟਾਂ ਦੇ ਵਿਵਾਦ ਨੂੰ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ 11 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਕੁੱਲ 18 ਮੁਲਜ਼ਮਾਂ, ਜਿਨ੍ਹਾਂ ਵਿੱਚ ਚਾਰ ਔਰਤਾਂ (ਅੰਮ੍ਰਿਤਪਾਲ ਕੌਰ, ਰਜਵੰਤ ਕੌਰ, ਵੀਰ ਕੌਰ, ਮਨਜੀਤ ਕੌਰ) ਅਤੇ ਵੱਸਣ ਸਿੰਘ, ਮਨਜਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ ਸਮੇਤ ਹੋਰ ਸ਼ਾਮਲ ਹਨ, ਨੂੰ ਖਡੂਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਨੇ 70 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ 18 ਨੂੰ ਹੁਣ ਤੱਕ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਪਿੰਡ ਕੋਟ ਮੁਹੰਮਦ ਖਾਂ, ਤਰਨ ਤਾਰਨ ਦੀ ਚੰਦਰ ਕਲੋਨੀ, ਪਿੰਡ ਪਿਦੀ ਅਤੇ ਚੱਕ ਮਿਹਰ ਦੇ ਵਸਨੀਕ ਹਨ।

ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਪੁੱਤਰ ਕੈਨੇਡਾ ਤੋਂ ਵਾਪਸ ਆ ਗਿਆ ਹੈ। ਪਰਿਵਾਰ ਨੇ ਫੈਸਲਾ ਕੀਤਾ ਹੈ ਕਿ ਸ਼ਨੀਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਭਿੱਖੀਵਿੰਡ ਵਿੱਚ ਅੰਤਿਮ ਸੰਸਕਾਰ ਹੋਵੇਗਾ। ਇਸ ਮੌਕੇ ਡੀਜੀਪੀ ਗੌਰਵ ਯਾਦਵ ਵੀ ਸ਼ਾਮਲ ਹੋਣਗੇ।

Exit mobile version