ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ੍ਰੀ ਗੋਇੰਦਵਾਲ ਸਾਹਿਬ ਥਾਣਾ ਖੇਤਰ ਵਿੱਚ ਦੋ ਧਿਰਾਂ ਵਿਚਕਾਰ ਲੜਾਈ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਪਹੁੰਚਿਆ ਸੀ।
ਇੱਕ ਹੋਰ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਨੇ ਸਰਪੰਚ ਕੁਲਦੀਪ ਸਮੇਤ 20 ਲੋਕਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਐਸਐਸਪੀ ਅਭਿਮਨਿਊ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਘੇਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਦੋਸ਼ੀ ਫਰਾਰ ਹਨ।
ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ… pic.twitter.com/wTDKIb6nZL
— Bhagwant Mann (@BhagwantMann) April 10, 2025
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ 2 ਕਰੋੜ ਰੁਪਏ ਦੀ ਰਕਮ ਦਿੱਤੀ ਜਾਵੇਗੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦੀ ਅਦਾਇਗੀ ਕਰੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।