‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਦਕਰ ਦੀਆਂ ਤਸਵੀਰਾਂ ਲਗਾਉਣ ਦੀ ਮੰਗ ਕੀਤੀ ਹੈ। ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਨੇ ਬੋਲਦਿਆਂ ਅਪੀਲ ਕੀਤੀ ਕਿ ਬੀਜੇਪੀ ਆਪਣੇ ਦਫ਼ਤਰਾਂ ਵਿੱਚ ਵੀ ਭਗਤ ਸਿੰਘ ਅਤੇ ਡਾ. ਅੰਬੇਦਕਰ ਦੀਆਂ ਤਸਵੀਰਾਂ ਲਗਾਵੇ।
ਬੀਜੇਪੀ ਲੀਡਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਇੱਕ ਵਾਰ ਬੀਜੇਪੀ ਦਫ਼ਤਰਾਂ ਵਿੱਚ ਆਉਣ ਤੇ ਦੇਖਣ ਕਿ ਅਸੀਂ ਪਹਿਲਾਂ ਤੋਂ ਹੀ ਤਸਵੀਰਾਂ ਲਗਾਈਆ ਹੋਈਆਂ ਹਨ। ਉਨ੍ਹਾਂ ਦੀ ਜਾਣਕਾਰੀ ਘੱਟ ਹੈ। ਜਦੋਂ ਤੋਂ ਦਫ਼ਤਰ ਬਣਿਆ ਹੈ, ਉਦੋਂ ਤੋਂ ਹੀ ਸ਼ਹੀਦ ਭਗਤ ਸਿੰਘ, ਡਾ. ਅੰਬੇਦਕਰ, ਚੰਦਰ ਸ਼ੇਖਰ ਆਜ਼ਾਦ, ਸੁਭਾਸ਼ ਚੰਦਰ ਬੋਸ, ਮਹਾਤਮਾ ਗਾਂਧੀ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਕੇਜਰੀਵਾਲ ਹੁਣ ਨੀਂਦ ਤੋਂ ਜਾਗੇ ਹਨ।