‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਪਾਰਟੀ ਦੀ ਟਿਕਟ ਦੇਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਹਿ ਚੁੱਕੇ ਹਨ।