Punjab

ਗੰਨੇ ਦਾ ਭਾਅ ਵਧਾਉਣ ਦੀ ਮੰਗ, ਕਿਸਾਨਾਂ ਨੇ ਜਲੰਧਰ ਵਿੱਚ ਗੱਡਿਆ ਪੱਕਾ ਮੋਰਚਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੰਨੇ ਦੇ ਮੁੱਲ ਵਿੱਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਲੁਧਿਆਣਾ ਵੱਲ ਜਾਣ ਵਾਲੇ ਜਲੰਧਰ-ਦਿੱਲੀ ਕੌਮੀ ਮਾਰਗ ਨੂੰ ਜਾਮ ਕਰ ਦਿੱਤਾ।ਜਾਣਕਾਰੀ ਅਨੁਸਾਰ ਕਿਸਾਨਾਂ ਨੇ ਧਨੌਵਾਲੀ ਗੇਟ ਦੇ ਨੇੜੇ ਦੋਵਾਂ ਪਾਸਿਆਂ ਦੀ ਆਵਾਜਾਈ ਠੱਪ ਕਰ ਦਿੱਤੀ ਹੈ।ਇਸ ਨਾਲ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਜੰਮੂ ਸਣੇ ਜਲੰਧਰ ਰਾਹੀਂ ਆਵਾਜਾਈ ਦੇ ਰਾਹ ਵੀ ਬੰਦ ਕਰ ਦਿੱਤੇ ਗਏ ਹਨ।

ਗੰਨਾ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ ਜਦੋਂ ਤੱਕ ਮੰਗ ਪੂਰੀ ਨਹੀਂ ਹੁੰਦੀ, ਇਹ ਧਰਨਾ ਜਾਰੀ ਰਹੇਗਾ। ਜੇ ਸਰਕਾਰ ਫਿਰ ਵੀ ਨਾ ਮੰਨੀ ਤਾਂ ਰੇਲਵੇ ਟਰੈਕ ਵੀ ਬੰਦ ਕੀਤੇ ਜਾਣਗੇ।ਹਾਈਵੇ ‘ਤੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।

ਗੰਨਾ ਸੰਘਰਸ਼ ਕਮੇਟੀ ਦੇ ਧਰਨੇ ਕਾਰਨ ਜਾਮ ਲੱਗ ਰਿਹਾ ਹੈ ਤੇ ਗਰਮੀ ਵਿੱਚ, ਰਾਜ ਮਾਰਗਾਂ ਤੋਂ ਸਿੱਧੇ ਆਉਣ ਵਾਲੇ ਵਾਹਨ ਹੁਣ ਸ਼ਹਿਰ ਦੀਆਂ ਲਿੰਕ ਸੜਕਾਂ ਵਿੱਚੋਂ ਹੋ ਕੇ ਲੰਘ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਦੇ ਰਸਤਿਆਂ ਵਿੱਚ ਫੇਰਬਦਲ ਕਰ ਦਿੱਤਾ ਹੈ ਤੇ ਜਲੰਧਰ ਟ੍ਰੈਫਿਕ ਪੁਲਿਸ ਨੇ ਹੈਲਪਲਾਈਨ ਨੰਬਰ 0181-2227296 ਜਾਰੀ ਕਰਕੇ ਕਿਸੇ ਵੀ ਤਰ੍ਹਾਂ ਦੀ ਹੈਲਪ ਲੈਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ।