The Khalas Tv Blog Punjab ਪੰਜਾਬ ਸਰਕਾਰ ਖਿਲਾਫ ਹੁਣ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਪ੍ਰਦਰਸ਼ਨ
Punjab

ਪੰਜਾਬ ਸਰਕਾਰ ਖਿਲਾਫ ਹੁਣ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਾਂਸ਼ਹਿਰ ਵਿੱਚ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਬਕਾਏ ਦੀ ਰਕਮ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਫਗਵਾੜਾ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 12 ਮਈ ਨੂੰ SDM ਦੇ ਜ਼ਰੀਏ ਪੰਜਾਬ ਸਰਕਾਰ ਨੂੰ ਇੱਕ ਨੋਟਿਸ ਭੇਜਿਆ ਸੀ ਕਿ ਸਾਡਾ ਬਕਾਇਆ ਸਾਨੂੰ ਭੇਜਿਆ ਜਾਵੇ। ਇਸ ਲਈ ਅਸੀਂ ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ। ਪਰ ਸਾਡੀ ਮੰਗ ਪੂਰੀ ਨਾ ਹੋਣ ‘ਤੇ ਅਸੀਂ ਅਣਮਿੱਥੇ ਸਮੇਂ ਲਈ ਇਹ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਚੰਡੀਗੜ੍ਹ ਰੋਡ ਨੂੰ ਵੀ ਜਾਮ ਕਰ ਦੇਣਗੇ।

Exit mobile version