Punjab

ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ

ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇਲਜ਼ਾਮ ਹੈ ਕਿ ਇੱਥੇ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਕਥਿਤ ਤੋਰ ‘ਤੇ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਦੋਂ ਇਹ ਗੱਲ ਸਾਹਮਣੇ ਆਈ ਤਾਂ 8 ਵਿਦਿਆਰਥਣਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਚੋਂ ਕਈ ਵਿਦਿਆਰਥਣਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਮੁਤਾਬਿਕ ਹੁਣ ਤੱਕ ਦੋ ਵਿਦਿਆਰਥਣਾਂ ਦੀ ਮੌਤ ਹੋ ਚੁੱਕੀ ਹੈ ਪਰ ਹਾਲੇ ਤੱਕ ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸ਼ਨ ਅਤੇ ਪੁਲਿਸ ਵੱਲੋਂ ਇਸਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ।

ਇਸ ਦੇ ਨਾਲ ਹੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥੀਆਂ ‘ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸਦੀ ਸ਼ਿਕਾਇਤ ਕਾਲਜ ਮੈਨੇਜਮੈਂਟ ਨੂੰ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਸ਼ਨੀਵਾਰ ਦੇਰ ਰਾਤ ਚੰਡੀਗੜ੍ਹ ਯੂਨੀਵਰਸਿਟੀ ਦਾ ਘਿਰਾਓ ਕੀਤਾ ਅਤੇ ‘ਵੀ ਫਾਰ ਜਸਟਿਸ’ ਦੇ ਨਾਅਰੇ ਲਗਾਏ

|

ਇਹ ਘਟਨਾ ਰਾਤ ਕਰੀਬ 2.30 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਥੇ ਪਹੁੰਚ ਗਈ। ਕਥਿਤ ਤੋਰ ‘ਤੇ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਯੂਨੀਵਰਸਿਟੀ ਦੇ ਕਮਰੇ ਵਿਚ ਹੀ ਬੰਦ ਕੀਤਾ ਗਿਆ ਹੈ। ਇਸ ਦੌਰਾਨ ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਪਹੁੰਚੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਾਫੀ ਸਮੇਂ ਤੋਂ ਬਣਾਈ ਜਾ ਰਹੀ ਸੀ। ਜਦੋਂ ਮਾਮਲਾ ਵਾਰਡਨ ਦੇ ਧਿਆਨ ਵਿੱਚ ਆਇਆ ਤਾਂ ਕੁਝ ਕੁੜੀਆਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 8 ਲੜਕੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਾਫੀ ਸਮੇਂ ਤੋਂ ਬਣਾਈ ਜਾ ਰਹੀ ਸੀ। ਜਦੋਂ ਮਾਮਲਾ ਵਾਰਡਨ ਦੇ ਧਿਆਨ ਵਿੱਚ ਆਇਆ ਤਾਂ ਕੁਝ ਕੁੜੀਆਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 8 ਲੜਕੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਹੋਸਟਲ ਦੇ ਇਕ ਕਮਰੇ ‘ਚ ਬੰਦ ਰੱਖਿਆ ਗਿਆ ਹੈ ਤਾਂ ਜੋ ਉਸ ‘ਤੇ ਹਮਲਾ ਨਾ ਹੋਵੇ। ਹੰਗਾਮਾ ਇੰਨਾ ਵਧ ਗਿਆ ਕਿ ਸੁਰੱਖਿਆ ਗਾਰਡ ਨੇ ਮੁੱਖ ਗੇਟ ਬੰਦ ਕਰ ਦਿੱਤਾ ਜਦਕਿ ਮੌਕੇ ‘ਤੇ ਪੁਲਿਸ ਫੋਰਸ ਬੁਲਾ ਲਈ ਗਈ। ਇਸ ਸਮੇਂ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਪੀਸੀਆਰ ਗੱਡੀਆਂ ਨੂੰ ਪਲਟ ਦਿੱਤਾ ਅਤੇ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਮਾਮਲਾ ਵਧਦਾ ਦੇਖ ਪੁਲਿਸ ਪ੍ਰਸ਼ਾਸਨ ਵੀ ਕੁਝ ਨਹੀਂ ਕਹਿ ਰਿਹਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੜਕੀਆਂ ਦੀ ਕਥਿਤ ਤੋਰ ‘ਤੇ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰਨ ਵਾਲਾ ਨੌਜਵਾਨ ਸ਼ਿਮਲਾ ਦਾ ਵਸਨੀਕ ਸੀ, ਜਿਸ ਨੂੰ ਹੋਸਟਲ ਦੀ ਇਕ ਲੜਕੀ ਨਹਾਉਂਦੀਆਂ ਲੜਕੀਆਂ ਦੀ ਵੀਡੀਓ ਬਣਾ ਕੇ ਭੇਜਦੀ ਸੀ।

ਇਸ ਦੌਰਾਨ ਯੂਨੀਵਰਸਿਟੀ ਦੀ ਇਕ ਵਾਰਡਨ ਕਥਿਤ ਤੋਰ ‘ਤੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਝਾੜਦੀ ਨਜ਼ਰ ਆ ਰਹੀ ਹੈ। ਉਹ ਪੁੱਛ ਰਹੀ ਹੈ ਕਿ ‘ਉਹ ਕਦੋਂ ਤੋਂ ਵੀਡੀਓ ਬਣਾ ਰਹੀ ਹੈ ਤੇ ਸ਼ਿਮਲਾ ਵਾਲਾ ਲੜਕਾ ਕੀ ਉਸਦਾ ਯਾਰ ਹੈ, ਉਸਦਾ ਕੀ ਲੱਗਦਾ ਹੈ। ਉਹ ਲੜਕੀਆਂ ਦੀ ਇੱਜ਼ਤ ਕਿਉਂ ਉਛਾਲ ਰਹੀ ਹੈ। ਵੀਡੀਓ ਬਣਾਉਣ ਵਾਲੀ ਲੜਕੀ ਤਰਲੇ ਕੱਢਦੀ ਨਜ਼ਰ ਆ ਰਹੀ ਹੈ।‘

ਇਲਜ਼ਾਮ ਹੈ ਕਿ ਵਿਦਿਆਰਥੀ ਕਾਫੀ ਸਮੇਂ ਤੋਂ ਇਹ ਵੀਡੀਓ ਬਣਾ ਰਿਹਾ ਸੀ। ਇਨ੍ਹਾਂ ਵੀਡੀਓਜ਼ ਨੂੰ ਇਕੱਠਾ ਕਰਨ ਦਾ ਮਕਸਦ ਕੀ ਸੀ? ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਮੁਲਜ਼ਮ ਦੋਸਤ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕੁੜੀ ਹਿਮਾਚਲ ਦੀ ਹੈ ਤੇ ਮੁੰਡਾ ਵੀ ਉਥੋਂ ਦਾ ਹੈ। ਤਾਂ ਇਨ੍ਹਾਂ ਦੋਹਾਂ ਨੇ ਅਜਿਹਾ ਕਿਉਂ ਕੀਤਾ? ਇਸ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ।