Punjab

ਰੁਜ਼ਗਾਰ ਦੇ ਖਾਤਰ ਨੌਜਵਾਨ ਲੱਗੇ ਜਾਨ ਵਾਰਨ

‘ਦ ਖ਼ਾਲਸ ਬਿਊਰੋ : ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਦੋ ਬੇਰੁਜ਼ਗਾਰ ਨੌਜਵਾਨਾਂ ਨੇ ਖੁਦ ਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪੰਜਾਬ ਪੁਲਿਸ ਵਿੱਚ ਨੌਕਰੀ ਦੀ ਮੰਗ ਕਰ ਰਹੇ ਸਨ ਅਤੇ ਹੋਰਨਾਂ ਸਮੇਤ ਪਿਛਲੇ 39 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨੇ ‘ਤੇ ਹਨ। ਇਸ ਦੌਰਾਨ ਕੱਲ੍ਹ ਰਾਤ ਪਹਿਲਾਂ ਇੱਕ ਨੌਜਵਾਨ ਨੇ ਬਿਜਲੀ ਦੀਆਂ ਤਾਰਾਂ ਫੜ੍ਹ ਲਈਆਂ ਪਰ ਉਸ ਸਮੇਂ ਬਿਜਲੀ ਨਾ ਹੋਣ ਕਾਰਨ ਬਚਾਅ ਹੋ ਗਿਆ।  ਫਿਰ ਉਸ ਨੇ ਦਰੱਖਤ ਨਾਲ ਲਟਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਨੇ  ਕੀਟਨਾਸ਼ਕ ਦਵਾਈ ਪੀ ਕੇ ਆ ਤਮ ਹੱ ਤਿਆ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ। 

ਦੱਸ ਦਈਏ ਕਿ ਕੱਲ੍ਹ ਹੀ ਮ ਰਨ ਵਰਤ ਉਤੇ ਬੈਠੇ 11 ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ 16 ਜੁਲਾਈ ਦੁਪਿਹਰ 12 ਵਜੇ ਤੱਕ ਨੌਕਰੀ ’ਤੇ ਨਿਯੁਕਤ ਨਾ ਕੀਤਾ ਗਿਆ ਤਾਂ ਉਹ ਖ਼ੁ ਦ ਕੁ ਸ਼ੀ ਕਰਨ ਲਈ ਮਜਬੂਰ ਹੋਣਗੇ ਪਰ ਤੈਅ ਸਮੇਂ ਤੋਂ ਪਹਿਲਾਂ ਪਹਿਲਾਂ ਹੀ ਉਮੀਦਵਾਰਾਂ ਨੇ ਇਹ ਕਦਮ ਚੁੱਕ ਲਿਆ। ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਦੇ ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਖੇਤ ਵਿਚ ਪਹਿਲਾਂ ਮੋਟਰ ਦੀ ਤਾਰ ਨੂੰ ਹੱਥ ਲਾਇਆ ਪਰ ਬਿਜਲੀ ਨਹੀਂ ਸੀ ਫਿਰ ਪੱਗ ਨਾਲ ਫਾਹਾ ਲਗਾ ਕੇ ਖ਼ੁ ਦ ਕੁ ਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਤਾ ਲੱਗਣ ’ਤੇ ਸਾਥੀਆਂ ਵੱਲੋਂ ਉਸ ਨੂੰ ਰੋਕਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਗੁਰਜੀਤ ਸਿੰਘ ਨੇ ਕੋਈ ਜ਼ ਹਿ ਰੀ ਲੀ ਦਵਾਈ ਪੀ ਲਈ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

  2ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਦੇ ਪ੍ਰਧਾਨ ਜਗਦੀਪ ਸਿੰਘ ਮੰਡੇਰ ਨੇ ਕਿਹਾ ਕਿ 016 ਦੀ ਵੇਟਿੰਗ ਲਿਸਟ ਅਤੇ ਵੈਰੀਫਿਕੇਸ਼ਨ ਨੂੰ ਕਲੀਅਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਜੇਕਰ ਚੋਣਾਂ ਤੋਂ ਬਾਅਦ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ, ਪਰ ਹੁਣ ਸਰਕਾਰ ਬਣਨ ਤੋਂ ਬਾਅਦ ਉਹ ਉਨ੍ਹਾਂ ਨੂੰ ਮਿਲਣ ਤੋਂ ਵੀ ਮੂੰਹ ਮੋੜ ਰਹੇ ਹਨ। ਆਗੂਆਂ ਨੇ ਦੱਸਿਆ ਕਿ 2016 ਵਿਚ 7416 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕਿਆ ਹੋਇਆ ਹੈ। ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਬਿਨੈਕਾਰਾਂ ਦੀ ਪਹਿਲਾਂ ਹੀ ਤਸਦੀਕ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੁਆਇਨ ਨਹੀਂ ਕਰਵਾਇਆ ਜਾ ਰਿਹਾ। 

ਉਨ੍ਹਾਂ ਨੇ ਕਿਹਾ ਕਿ ਸਲੈਕਟਡ ਉਮੀਦਵਾਰਾਂ ਵੱਲੋਂ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀ ਜੁਆਇਨਿੰਗ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸਾਡੇ ਹੱਕ ਨਹੀਂ ਦੇ ਰਹੀ ਅਤੇ ਸਾਨੂੰ ਮਰਨ ਤੇ ਮਜਬੂਰ ਕਰ ਰਹੀ ਹਾਂ ਜਦੋਂ ਕਿ ਅਸੀਂ ਸਾਰੇ ਕੁਆਲੀਫਾਈ ਉਮੀਦਵਾਰ ਹਾਂ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਾਡਾ ਹੱਲ ਨਹੀਂ ਦਿੱਤਾ ਜਾਂਦਾ ਤਾਂ ਅਸੀਂ ਸਾਰੇ ਉਮੀਦਵਾਰ ਅੱਜ 16 ਜੁਲਾਈ ਦੁਪਹਿਰ 12 ਵਜੇ ਤੱਕ ਉਡੀਕ ਕਰਾਂਗੇ ਉਸ ਤੋਂ ਬਾਅਦ ਕੋਈ ਵੱਡਾ ਐਕਸ਼ਨ ਕਰਾਂਗੇ। ਇਸ ਦੌਰਾਨ ਅਗਰ ਸਾਡੇ ਕਿਸੇ ਵੀ ਉਮੀਦਵਾਰ ਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਸਿੱਧੇ ਤੌਰ ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਹੋਵੇਗਾ।