Punjab

ਗੈਰ ਕਾਨੂੰਨੀ ਮਾਇਨਿੰਗ ਦੇ ਇਲ ਜ਼ਾਮ ‘ਚ ਕਾਂਗਰਸੀ ਕੌਂਸਲਰ ਗ੍ਰਿਫਤਾਰ

ਭੋਹਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ ਵੀ ਗੈਰ ਕਾਨੂੰਨੀ ਮਾਇਨਿੰਗ ਵਿੱਚ ਗ੍ਰਿਫਤਾਰੀ ਹੋਈ ਸੀ

ਦ ਖ਼ਾਲਸ ਬਿਊਰੋ : ਗੈਰ ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿੱਚ ਇੱਕ ਹੋਰ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੁਜਾਨਪੁਰ ਤੋਂ ਕਾਂਗਰਸ ਦੇ ਕੌਂਸਲਰ ਅਮਿਤ ਸ਼ਰਮਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਹ ਕਈ ਦਿਨਾਂ ਤੋਂ ਫਰਾਰ ਚੱਲ ਰਹੇ ਸਨ। ਗੈਰ ਕਾਨੂੰਨੀ ਮਾਇਨਿੰਗ ਵਿੱਚ ਅਮਿਤ ਸ਼ਰਮਾ ਦਾ ਨਾਂ ਆਇਆ ਸੀ, ਇਸ ਤੋਂ ਪਹਿਲਾਂ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਵੀ ਗੈਰ ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ,ਹਾਲਾਂਕਿ ਬਾਅਦ ਵਿੱਚੋਂ ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਸੀ ।

ਗੈਰ ਕਾਨੂੰਨੀ ਮਾਇਨਿੰਗ ਖਿਲਾਫ ਐਕਸ਼ਨ

9 ਅਗਸਤ ਨੂੰ ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਮਾਇਨਿੰਗ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਕਾਰਜਕਾਰੀ ਇੰਜੀਨੀਅਰ ਖਣਕ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਇਲ ਜ਼ਾਮ ਵਿੱਚ ਮੁਅੱਤਲ ਕਰ ਦਿੱਤਾ ਸੀ। ਸਰਕਾਰ ਨੂੰ ਪੁਨੀਤ ਸ਼ਰਮਾ ਅਧੀਨ ਪੈਂਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ ਦੀ ਸ਼ਿਕਾਇਤ ਮਿਲ ਰਹੀ ਸੀ,ਬਰਸਾਤੀ ਮੌਸਮ ਵਿੱਚ ਮਾਇਨਿੰਗ ਕਰਨ ਦੀ ਮਨਾਹੀ ਹੁੰਦੀ ਹੈ ਇਸ ਦੇ ਬਾਵਜੂਦ ਰੂਪ ਨਗਗਰ ਵਿੱਚ ਮਾਇਨਿੰਗ ਦਾ ਕੰਮ ਚੱਲ ਰਿਹਾ ਸੀ।

ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਵੀ ਕਾਰਵਾਈ

8 ਜੂਨ 2022 ਨੂੰ ਪਿੰਡ ਮੈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਥਾਂ ‘ਤੇ ਜਦੋਂ ਪੁਲਿਸ ਟੀਮ ਪਹੁੰਚੀ ਤਾਂ ਉੱਥੇ ਨਜ਼ਾਇਜ਼ ਮਾਈਨਿੰਗ ਹੋ ਰਹੀ ਸੀ। ਪੁਲਿਸ ਨੇ ਮੌਕੇ ਤੋਂ ਭਾਰੀ ਮਸ਼ੀਨ ਅਤੇ ਟਰੈਕਟਰ ਟਰਾਲੀ ਵੀ ਬਰਾਮਦ ਕੀਤੇ। ਜਾਂਚ ਦੌਰਾਨ ਪਤਾ ਲੱਗਿਆ ਕਿ ਕ੍ਰਿਸ਼ਨਾ ਵਾਸ਼ ਸਟੋਨ ਕਰੱਸ਼ਰ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ 50 ਫੀਸਦੀ ਦੀ ਹਿੱਸੇਦਾਰੀ ਹੈ । ਪੁਲਿਸ ਨੇ ਜੋਗਿੰਦਰ ਪਾਲ ਨੂੰ ਗ੍ਰਿਫਤਾਰ ਕਰ ਲਿਆ ਹਾਲਾਂਕਿ ਬਾਅਦ ਵਿੱਚੋਂ ਉਨ੍ਹਾਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਕਾਂਗਰਸ ਨੇ ਮਾਨ ਸਰਕਾਰ ‘ਤੇ ਬਦਲਾਖੌਰੀ ਦਾ ਇਲਜ਼ਾਮ ਲਗਾਇਆ ਸੀ।