‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਗਾਉਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੈਸੇ ਦੇ ਕੇ ਸਰਵੇ ਕਰਵਾਏ ਹਨ। ਉਨਾਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਐਗਜ਼ਿਟ ਪੋਲ ‘ਤੇ ਭਰੋਸਾ ਨਹੀਂ ਕਰਦਾ। ਉਨ੍ਹਾਂ ਨੇ ਐਗਜ਼ਿਟ ਪੋਲ ‘ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨਿਗਰਾਨੀ ਕਰ ਰਿਹਾ ਹੈ ਕਿ ਵੋਟਰ ਪ੍ਰਭਾਵਿਤ ਨਾ ਹੋਣ ਪਰ ਅੱਜਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ। ਆਮ ਆਦਮੀ ਪਾਰਟੀ ਨੇ ਵੀ ਅਜਿਹਾ ਹੀ ਕੀਤਾ।
