‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਅੱਜ ਮੀਡੀਆ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ‘ਤੇ ਦੋ ਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਟਿਕਟਾਂ ਨੂੰ ਵੇਚਣ ਦਾ ਕੰਮ ਕਰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਨੂੰ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਰਾਜ ਸਭਾ ਦੇ ਮੈਂਬਰ ਵੀ ਪੈਸੇ ਲੈ ਕੇ ਬਣਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਰਫ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਹੀ ਪ੍ਰੈਸ ਕਾਨਫਰੰਸ ਕਰਦੇ ਹਨ।