Punjab

ਸੰਗਰੂਰ ‘ਚ ਪੁਲਿਸ ਤੇ ਕਿਸਾਨ ਹੋਏ ਆਹਮੋ-ਸਾਹਮਣੇ !

ਬਿਉਰੋ ਰਿਪੋਰਟ : ਸੰਗਰੂਰ ਵਿੱਚ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂਆਂ ਅਤੇ ਲੋਂਗੋਵਾਲ ਪੁਲਿਸ ਦੇ ਵਿਚਾਲੇ ਹੋਈ ਹਿੰਸਕ ਝੜਪ ਵਿੱਚ 2 ਕਿਸਾਨ ਆਗੂਆਂ ਦੇ ਨਾਲ ਇੱਕ ਪੁਲਿਸ ਇੰਸਪੈਕਟਰ ਵੀ ਜਖ਼ਮੀ ਹੋ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਝੜਪ ਤੋਂ ਬਾਅਦ ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਕਿਸਾਨ ਟਰੈਕਟਰ ਦੇ ਹੇਠਾਂ ਆ ਗਿਆ । ਟਰੈਕਟਰ ਕਿਸਾਨ ਹੀ ਚੱਲਾ ਰਹੇ ਸਨ । ਇਸ ਤੋਂ ਪਹਿਲਾਂ ਕਿਸਾਨ ਟਰੈਕਟਰ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਕਿਸਾਨ ਬੁਰੀ ਤਰ੍ਹਾਂ ਨਾਲ ਜਖਮੀ ਹੋ ਗਿਆ ਸੀ । ਜਖਮੀ ਹੋਣ ਤੋਂ ਬਾਅਦ ਕਿਸਾਨ ਪ੍ਰੀਤਮ ਸਿੰਘ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅਖੀਰਲੇ ਸਾਹ ਲਏ ਹਨ । 16 ਕਿਸਾਨ ਯੂਨੀਅਨਾਂ ਚੰਡੀਗੜ੍ਹ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੀਆਂ ਸਨ ਜਿੰਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਸੀ ਜਿਸ ਤੋਂ ਬਾਅਦ ਹਿੰਸਕ ਝੜਪ ਹੋਈ । ਉਧਰ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਇਲਜ਼ਾਮ ਲਗਾਏ ਹਨ ।

‘ਦਿਨ ਦਿਹਾੜੇ ਕਤਲ’

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਨੂੰ ਦਿਨ-ਦਿਹਾੜੇ ਕਤਲ ਕਰਾਰ ਕਿੱਤਾ ਹੈ । ਉਨ੍ਹਾਂ ਕਿਹਾ ਕਿਸਾਨ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਜਾ ਰਹੇ ਸਨ ਪਰ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਕਿਸਾਨਾਂ ਨਾਲ ਕੁੱਟਮਾਰ ਹੋਈ, ਜਿਸ ਤੋਂ ਕਿਸਾਨ ਹੈਰਾਨ ਹਨ ਅਤੇ ਸੋਕ ਵਿੱਚ ਹਨ । ਮੁੱਖ ਮੰਤਰੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ,ਕਿਉਂਕਿ ਇਹ ਉਨ੍ਹਾਂ ਦੇ ਹੁਕਮਾਂ ‘ਤੇ ਹੋਇਆ ਹੈ,ਜਿੰਨਾਂ ਪੁਲਿਸ ਅਫਸਰਾਂ ਨੇ ਇਸ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਨੂੰ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ। ਉਧਰ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਘੇਰਿਆ ਹੈ ।

‘ਤੁਸੀਂ ਬੀਜੇਪੀ ਵਾਲੀ ਸਿਆਸਤ ਖੇਡੀ’

ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਵਿੱਚ ਕਿਸਾਨ ਦੀ ਮੌਤ ‘ਤੇ ਸਰਕਾਰ ਨੂੰ ਘੇਰ ਦੇ ਹੋਏ ਕਿਹਾ ‘ਇਹ ਸ਼ਰਮਨਾਕ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਬੁਰੀ ਤਰ੍ਹਾਂ ਨਾਲ ਲਾਠੀ ਚਾਰਜ ਕੀਤਾ ਹੈ । ਤੁਸੀਂ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਕੇ ਬੀਜੇਪੀ ਵਾਂਗ ਕਿਸਾਨਾਂ ਨੂੰ ਦਬਾਉਣ ਦੀਆਂ ਖੇਡਾਂ ਖੇਡ ਰਹੇ ਹੋ’ ।

ਕਿਸਾਨ ਆਗੂਆਂ ਦਾ ਬਿਆਨ

ਕਿਸਾਨ ਆਗੂ ਤੀਰਥ ਸਿੰਘ ਨੇ ਕਿਹਾ ਕਿਸਾਨ ਲੋਂਗੋਵਾਲ ਥਾਣੇ ‘ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸੀ । ਕਿਸਾਨਾਂ ਨੇ ਚੰਡੀਗੜ੍ਹ ਜਾਣਾ ਸੀ ਰਸਤੇ ਵਿੱਚ ਕਿਸਾਨਾਂ ਨੂੰ ਪੁਲਿਸ ਨੇ ਘੇਰਿਆ । ਜਿੱਥੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ । ਜਿਸ ਵਿੱਚ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਜਦਕਿ ਗੁਰਜੰਟ ਸਿੰਘ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਇੱਕ ਇੰਸਪੈਕਟਰ ਵੀ ਜਖ਼ਮੀ ਹੋਇਆ

ਕਿਸਾਨਾਂ ਅਤੇ ਪੁਲਿਸ ਦੇ ਵਿਚਾਲੇ ਹੋਈ ਝੜਪ ਵਿੱਚ ਪੰਜਾਬ ਪੁਲਿਸ ਦਾ ਇੰਸਪੈਕਟਰ ਦੀਪਿੰਦਰਪਾਲ ਸਿੰਘ ਵੀ ਜਖਮੀ ਹੋਇਆ । ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ । ਜਖਮੀ ਕਿਸਾਨ ਆਗੂ ਪ੍ਰੀਤਮ ਸਿੰਘ ਨੂੰ ਇੰਦਰਾ ਹਸਪਤਾਲ ਤੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ ।