Punjab

ਸੁਖਬੀਰ ਬਾਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਮੌੜ, ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ, ਸੂਬਾ ਸਿੰਘ ਨੂੰ ਜੈਤੋਂ, ਮਨਤਾਰ ਸਿੰਘ ਬਰਾੜ ਨੂੰ ਕੋਟਕਪੁਰਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਮੁਕਤਸਰ ਸਾਹਿਬ ਅਤੇ ਪਰਮਬੰਸ ਸਿੰਘ ਰੋਮਾਣਾ ਨੂੰ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।