The Khalas Tv Blog Punjab ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ‘ਚ ਹਰ ਪ੍ਰਕਾਰ ਦੀ ਮਦਦ ਦੇਣ ਦਾ ਕੀਤਾ ਐਲਾਨ
Punjab

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ‘ਚ ਹਰ ਪ੍ਰਕਾਰ ਦੀ ਮਦਦ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋਂ:-  ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਲਈ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਕਿਸਾਨਾਂ ਦੀ ਦਿੱਲੀ ‘ਚ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਲਈ ਕਿਹਾ ਹੈ। 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਵਿਖੇ ਇਕੱਠੇ ਹੋ ਰਹੇ ਹਨ। 

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਅਪੀਲ ਕਰਦਿਆ ਕਿਹਾ ਹੈ ਕਿ ਕਿਸਾਨ ਭਾਈਚਾਰੇ ਦਾ ਇਹ ਸੰਘਰਸ਼ ਸਮੁੱਚੇ ਦੇਸ਼ ਦਾ ਸੰਘਰਸ਼ ਹੈ, ਅਤੇ ਉਨ੍ਹਾਂ ਤੱਕ ਲੰਗਰ, ਚਾਹ, ਪਾਣੀ ਆਦਿ ਦੇ ਨਾਲ ਨਾਲ ਹਰ ਕਿਸਮ ਦੀਆਂ ਲੋੜੀਂਦੀਆਂ ਸੇਵਾਵਾਂ ਨਿਰਵਿਘਨ ਪਹੁੰਚਾਉਣ ਲਈ ਕਿਹਾ ਹੈ । 

Exit mobile version