India Punjab

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਬਾਸਮਤੀ ਚੌਲਾਂ ਨੂੰ ਲੈ ਕੇ ਕੀਤੀ ਵੱਡੀ ਅਪੀਲ!

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕੇਂਦਰ ਸਰਕਾਰ ਨੂੰ ਬਾਸਮਤੀ ਦੇ ਨਿਰਯਾਤ ਮੁੱਲ ਨੂੰ ਘੱਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਕਸ ਤੇ ਪਾਈ ਪੋਸਟ ਵਿੱਚ ਲਿਖਿਆ ਕਿ ਉਹ ਭਾਰਤ ਸਰਕਾਰ ਨੂੰ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (MEP) ਨੂੰ 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 700 ਡਾਲਰ ਪ੍ਰਤੀ ਟਨ ਕਰਨ ਬਾਰੇ ਵਿਚਾਰ ਕਰਨ ਦੀ ਬੇਨਤੀ ਕਰਦਾ ਹਨ।
ਇਹ ਫੈਸਲਾ ਨਾ ਸਿਰਫ਼ ਬਾਸਮਤੀ ਦੇ ਕਿਸਾਨਾਂ ਲਈ ਬਿਹਤਰ ਕੀਮਤ ਯਕੀਨੀ ਬਣਾਏਗਾ ਬਲਕਿ ਵਿਸ਼ਵ ਮੰਡੀ ਵਿੱਚ ਭਾਰਤੀ ਬਾਸਮਤੀ ਦੀ ਮੁਕਾਬਲੇਬਾਜ਼ੀ ਨੂੰ ਵੀ ਬਰਕਰਾਰ ਰੱਖੇਗਾ। ਇਸ ਵਾਰ ਬੰਪਰ ਪੈਦਾਵਾਰ ਦੇ ਅਨੁਮਾਨ ਦੇ ਬਾਵਜੂਦ, ਕਿਸਾਨ MEP ਸਮੀਖਿਆ ਤੋਂ ਬਿਨਾਂ ਲਾਭ ਪ੍ਰਾਪਤ ਨਹੀਂ ਕਰ ਸਕਣਗੇ ਕਿਉਂਕਿ ਸ਼ੈਲਰ ਮਿੱਲਰ ਅਤੇ ਵਪਾਰੀ ਚੌਲਾਂ ਨੂੰ ਭੰਡਾਰ ਕਰਨ ਦੇ ਯੋਗ ਨਹੀਂ ਹੋਣਗੇ ਕਿਉਂਕਿ ਉਨ੍ਹਾਂ ਦੇ ਗੋਦਾਮ ਪਹਿਲਾਂ ਹੀ ਭਰੇ ਪਏ ਹਨ। ਇਸ ਤੋਂ ਇਲਾਵਾ, ਇਹ ਸੁਧਾਰ “ਕਿਸਾਨਾਂ ਦੀ ਆਮਦਨ ਦੁੱਗਣੀ” ਕਰਨ ਦੇ ਸਰਕਾਰ ਦੇ ਵਾਅਦੇ ਨਾਲ ਵੀ ਮੇਲ ਖਾਂਦੀ ਹੈ। ਇਸ ਕਰਕੇ ਇਹ ਕਿਸਾਨ ਭਾਈਚਾਰੇ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ –    ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ