The Khalas Tv Blog Punjab ਤਖਤ ਸ੍ਰੀ ਦਮਦਮਾ ਸਾਹਿਬ ਸੇਵਾ ਲਈ ਪਹੁੰਚੇ ਸੁਖਬੀਰ ਬਾਦਲ, ਸਜ਼ਾ ਦਾ 7ਵਾਂ ਦਿਨ
Punjab Religion

ਤਖਤ ਸ੍ਰੀ ਦਮਦਮਾ ਸਾਹਿਬ ਸੇਵਾ ਲਈ ਪਹੁੰਚੇ ਸੁਖਬੀਰ ਬਾਦਲ, ਸਜ਼ਾ ਦਾ 7ਵਾਂ ਦਿਨ

ਸ੍ਰੀ ਦਮਦਮਾ ਸਾਹਿਬ :  ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ 7ਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਝੂਠੇ ਭਾਂਡੀਆਂ ਦੀ ਸੇਵਾ ਵੀ ਕਰਨਗੇ।

ਪਿਛਲੇ ਦੋ ਦਿਨਾਂ ਤੋਂ ਨਸੁਖਬੀਰ ਬਾਦਲ ਨੇ ਸਵੇਰੇ ਸ੍ਰੀ ਫਤਹਿਗੜ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਸਭ ਤੋਂ ਪਹਿਲਾਂ ਇੱਕ ਘੰਟਾ ਲੰਗਰ ਦੀ ਸੇਵਾ ਨਿਭਾਈ ਸੀ। ਇਸ ਤੋਂ ਬਾਅਦ ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਇੱਕ ਘੰਟਾ ਕੀਰਤਨ ਸਰਵਣ ਕੀਤਾ। ਪੌਣੇ ਗਿਆਰਾਂ ਵਜੇ ਦੇ ਕਰੀਬ ਉਹ ਲੰਗਰ ਹਾਲ ਵਿੱਚ ਪਹੁੰਚੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ।

Exit mobile version