Khetibadi Punjab

ਲੈਂਡ ਪੂਲਿੰਗ ਨੀਤੀ ਵਿਰੁੱਧ ਅੰਦੋਲਨ ਤੇਜ਼ ਕਰੇਗਾ ਸ਼੍ਰੋਮਣੀ ਅਕਾਲੀ ਦਲ, 7 ਅਗਸਤ ਨੂੰ ਵੱਡੀ ਮੀਟਿੰਗ

ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਲੈਂਡ ਪੂਲਿੰਗ ਨੀਤੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਡੀ ਕਾਰਵਾਈ ਕਰਨ ਦੇ ਰੌਂਅ ਵਿੱਚ ਹੈ। ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 7 ਅਗਸਤ ਨੂੰ ਦੁਪਹਿਰ 12 ਵਜੇ ਪਾਰਟੀ ਹੈੱਡ ਕੁਆਰਟਰ, ਚੰਡੀਗੜ੍ਹ ਵਿਖੇ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹੰਗਾਮੀ ਸਾਂਝੀ ਮੀਟਿੰਗ ਬੁਲਾਈ ਹੈ।

ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਹੋਰ ਭਖਦੇ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।