Punjab

ਸੁਖਬੀਰ ਬਾਦਲ ਵੱਲੋਂ CM ਮਾਨ ਖਿਲਾਫ਼ 1 ਕਰੋੜ ਦੀ ਮਾਣਹਾਨੀ ਦਾ ਕੇਸ ਦਰਜ !

Sukhbir Badal filed a defamation case of 1 crore against CM Mann!

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ।

ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਹੋਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾ ਦਿੱਤਾ ਹੈ। ਮੁੱਖ ਮੰਤਰੀ ਮਾਨ ਦੇ ਖ਼ਿਲਾਫ਼ ਸੁਖਬੀਰ ਬਾਦਲ ਵੱਲੋਂ 1 ਕਰੋੜ ਦਾ ਦਾਅਵਾ ਪੇਸ਼ ਕੀਤਾ ਹੈ।

ਕੇਸ ਦਾਇਰ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਸਿਰਫ਼ ਝੂਠ ਦੀ ਰਾਜਨੀਤੀ ਕਰ ਰਿਹਾ ਹੈ। ਭਗਵੰਤ ਮਾਨ ਲਗਾਤਾਰ ਝੂਠ ਬੋਲ ਕੇ ਬਾਦਲ ਪਰਿਵਾਰ ਦਾ ਅਕਸ ਖਰਾਬ ਕਰ ਰਿਹਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਪੀ ਏ ਯੂ ਕੈਂਪਸ ਚ ਬੋਲਦਿਆਂ ਕਿਹਾ ਕਿ ਬਾਲਸਰ ਫਾਰਮ ਨੂੰ ਬਾਦਲ ਨੇ ਸਿੱਧੀ ਕੱਸੀ ਕਢਵਾ ਜੋ ਕਿ ਬਾਲਸਰ ਫਾਰਮ ਵਿਖੇ ਜਾ ਕੇ ਖਤਮ ਹੁੰਦੀ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਟਰਾਂਸਪੋਰਟ ਕੰਪਨੀ ਬਾਰੇ ਕਿਹਾ ਸਾਰੇ ਪਰਮਿਟ ਚੰਡੀਗੜ੍ਹ ਵਾੜ ਲਏ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਇਹਨਾਂ ਗੱਲਾਂ ਨੂੰ ਬਰਦਾਸ਼ਤ ਕੀਤਾ ਅਤੇ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਜਿਸ ਦਾ ਮੁੱਖ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ ਪਰ ਹੁਣ ਉਹਨਾਂ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।