ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਕੇਵਲ ਇਕ ਹੀ ਸੀਟ ਜਿੱਤਣ ਵਿੱਚ ਕਾਮਯਾਬ ਹੋਇਆ ਹੈ। ਪਾਰਟੀ ਕੇਵਲ ਬਠਿੰਡਾ ਸੀਟ ਹੀ ਜਿੱਤ ਸਕੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਹੈ। ਮੀਟਿੰਗ ਵਿੱਚ ਜਿੱਥੇ ਪਾਰਟੀ ਦੀ ਕਮਜ਼ੋਰੀ ਦਾ ਜਾਇਜ਼ਾ ਲਿਆ ਗਿਆ, ਉੱਥੇ ਹੀ ਸੁਖਬੀਰ ਬਾਦਲ ਵੱਲੋਂ ਭਾਜਪਾ ਨਾਲ ਗੱਠਜੋੜ ਨਾ ਕਰਨ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ ਗਈ।
ਅਕਾਲੀ ਦਲ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਦੋਸ਼ ਲਾਇਆ ਕਿ ਸਰਕਾਰ ਪੰਥ ਅਤੇ ਪੰਜਾਬ ਨੂੰ ਆਗੂ ਰਹਿਤ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਜਾਂ ਤੋੜਨ ਦੀਆਂ ਕੋਸ਼ਿਸ਼ਾਂ ਪਿੱਛੇ ਭਾਜਪਾ ਅਤੇ ਏਜੰਸੀਆਂ ਦਾ ਹੱਥ ਹੈ।
ਭਾਜਪਾ ਨੇ ਇਸ ਦੀ ਸਮਾਨਾਂਤਰ ਪਾਰਟੀ ਬਣਾ ਕੇ ਅਕਾਲੀ ਦਲ ਨੂੰ ਅੰਦਰੋਂ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਾਜਪਾ ‘ਤੇ ਅਕਾਲੀ ਦਲ ਨੂੰ ਤੋੜ ਕੇ ਸਮਾਨਾਂਤਰ ਪਾਰਟੀ ਬਣਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਗਿਆ ਸੀ, ਪਰ ਲੋਕਾਂ ਨੇ ਇਸ ਨੂੰ ਨਕਾਰ ਦਿੱਤਾ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਸਿਰਫ 3 ਵਿਧਾਇਕ ਹਨ ਅਤੇ ਲੋਕ ਸਭਾ ਵਿੱਚ ਇਕ ਸੰਸਦ ਮੈਂਬਰ ਅਤੇ ਰਾਜ ਸਭਾ ਵਿੱਚ ਪਾਰਟੀ ਦਾ ਖਾਤਾ ਖਾਲੀ ਹੈ। ਪਾਰਟੀ ਦਿਨੋਂ -ਦਿਨ ਨਿਘਾਰ ਵੱਲ ਜਾ ਰਹੀ ਹੈ। ਇਸ ਨੂੰ ਦੇਖਦਿਆ ਹੋਇਆਂ ਪਾਰਟੀ ਪ੍ਰਧਾਨ ਵੱਲੋਂ ਜ਼ਿਲ੍ਹਾਂ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ – ਹੁਣ ਪੇਪਰ ਲੀਕ ਕਰਨ ਵਾਲਿਆਂ ਦੀ ਖ਼ੈਰ ਨਹੀਂ! ਕੈਬਨਿਟ ਨੇ ਕੀਤਾ ਪੱਕਾ ਇੰਤਜ਼ਾਮ