The Khalas Tv Blog Punjab ਅੱਜ ਫਤਹਿਗੜ੍ਹ ਸਾਹਿਬ ‘ਚ ਸਜ਼ਾ ਪੂਰੀ ਕਰ ਰਹੇ ਨੇ ਸੁਖਬੀਰ ਬਾਦਲ, ਅਕਾਲ ਤਖ਼ਤ ਨੇ ਲਗਾਈ ਹੈ ਤਨਖਾਹ
Punjab Religion

ਅੱਜ ਫਤਹਿਗੜ੍ਹ ਸਾਹਿਬ ‘ਚ ਸਜ਼ਾ ਪੂਰੀ ਕਰ ਰਹੇ ਨੇ ਸੁਖਬੀਰ ਬਾਦਲ, ਅਕਾਲ ਤਖ਼ਤ ਨੇ ਲਗਾਈ ਹੈ ਤਨਖਾਹ

 ਸ੍ਰੀ ਫਤਹਿਗੜ੍ਹ ਸਾਹਿਬ :  ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਝੂਠੇ ਭਾਂਡੀਆਂ ਦੀ ਸੇਵਾ ਵੀ ਕਰਨਗੇ।

ਇਸ ਦੌਰਾਨ ਉਨ੍ਹਾਂ ਦੇ ਨਾਲ ਆਗੂ ਵੀ ਸੇਵਾ ਕਰਦੇ ਨਜ਼ਰ ਆ ਰਹੇ ਹਨ। 4 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਹੋਏ ਸੁਖਬੀਰ ਬਦਾਲ ਦੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ। ਪੰਜਾਬ ਪੁਲਿਸ ਨੇ ਨਾਲ ਨਾਲ ਐਸਜੀਪੀਸੀ ਦੀ ਟਾਸਕ ਫੋਰਸ ਵੀ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਹੈ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਵੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ।

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ‘ਤੇ ਧਾਰਮਿਕ ਸਮਾਗਮਾਂ ‘ਚ ਬੋਲਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ ਨੂੰ ਸੰਗਤਾਂ ਲਈ ਬਣੇ ਬਾਥਰੂਮਾਂ ਦੀ ਸਫ਼ਾਈ ਕਰਨ ਦੇ ਆਦੇਸ਼ ਦਿੱਤੇ ਗਏ | ਇਸ਼ਨਾਨ ਕਰਨ ਉਪਰੰਤ ਲੰਗਰ ਹਾਲ ਵਿਚ 1 ਘੰਟਾ ਬਰਤਨ ਸਾਫ਼ ਕਰਨ, 1 ਘੰਟਾ ਕੀਰਤਨ ਸਰਵਣ ਕਰਨ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਵੀ ਦਿੱਤੇ ਗਏ।

Exit mobile version