India Punjab

ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਤਾਂ ਹਸਪਤਾਲ ’ਚ ਕਰਵਾਇਆ ਗਿਆ ਦਾਖਿਲ, ਹਾਲਤ ‘ਚ ਸੁਧਾਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਤਾਂ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਬਾਦਲ ਪਿੰਡ ਦੀ ਰਿਹਾਇਸ਼ ’ਤੇ ਤਾਇਨਾਤ ਤਿੰਨ ਮੁਲਾਜ਼ਮ ਵੀ ਇਸ ਬਿਮਾਰੀ ਦੇ ਸ਼ਿਕਾਰ ਹੋ ਗਏ। ਹਾਲਾਂਕਿ ਬਾਦਲ ਦੇ ਐੱਸਐੱਮਓ ਡਾ. ਮੰਜੂ ਬਾਂਸਲ ਦੇ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵੀ ਕੋਰੋਨਾ ਜਾਂਚ ਕੀਤੀ ਗਈ ਸੀ, ਉਨ੍ਹਾਂ ਦਾ ਟੈਸਟ ਨੈਗੇਟਿਵ ਆਇਆ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕੱਲ੍ਹ ਆਪਣੇ ਆਪ ਨੂੰ ਚੰਡੀਗੜ੍ਹ ਸਥਿਤ ਸੈਕਟਰ 4 ਸਥਿਤ ਰਿਹਾਇਸ਼ ‘ਤੇ ਇਕਾਂਤਵਾਸ ਕੀਤੀ ਸੀ।