Punjab

ਸੁਖਬੀਰ ਬਾਦਲ ਨੇ ਗਾਏ ਆਪਣੀ ਪਾਰਟੀ ਦੇ ਸੋਹਲੇ…

Sukhbir Badal targeted the Aam Aadmi Party

ਜਲੰਧਰ ਜ਼ਿਮਨੀ ਚੋਣ ਦੇ ਲਈ ਪੂਰੀ ਤਰ੍ਹਾਂ ਅਖਾੜਾ ਭੱਖ ਚੁੱਕਿਆ ਹੈ। ਸ਼੍ਰੋਮਣੀ ਅਕਾਲੀ ਦਲ ( Shiromani Akali Dal )  ਪੂਰੇ ਜੋ਼ਰ-ਸ਼ੋਰ ਨਾਲ ਪ੍ਰਚਾਰ ਕਰ ਰਿਹਾ ਹੈ। ਸਾਰੀਆਂ ਪਾਰਟੀਆਂ ਨੇ ਜਿੱਤਣ ਲਈ ਪੂਰੀ ਵਾਅ ਲਾ ਰੱਖੀ ਹੈ। ਅੱਜ ਹਲਕਾ ਸ਼ਾਹਕੋਟ ਵਿਖੇ ਕੀਤੀ ਵਿਸ਼ਾਲ ਰੈਲੀ ਅਤੇ ਰੋਡ ਸ਼ੋਅ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ( Sukhbir Badal  ) ਨੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਦਿਆਂ ਕਿਹਾ ਕਿ ਆਪ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ, ਗੁੰਮਰਾਹ ਕਰਕੇ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਵਿੱਚ ਸੱਤਾ ਹਾਸਲ ਕੀਤੀ ਹੈ।

ਬਾਦਲ ਨੇ ਕਿਹਾ ਕਿ ਸਰਕਾਰ ਬਣਨ ਦੇ ਇੱਕ ਸਾਲ ਵਿੱਚ ਹੀ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਫੇਲ ਸਾਬਤ ਹੋਈ ਹੈ,ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਬਾਦਲ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹੋ ਜਿਹੀ ਮਾੜੀ ਸਰਕਾਰ ਕਦੇ ਵੀ ਨਹੀਂ ਆਈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ ਜੋ ਹਮੇਸ਼ਾਂ ਹੀ ਪੰਜਾਬ ਦੇ ਸੱਭਿਆਚਾਰ ਨੂੰ ਕਾਇਮ ਰੱਖਣ ਅਤੇ ਆਮ ਲੋਕਾਂ ਦੇ ਹੱਕਾਂ ਵਾਸਤੇ ਲੜਨ ਲਈ ਖੜ੍ਹੀ ਰਹਿੰਦੀ ਹੈ। ਉਨਾਂ ਨੇ ਕਿਹਾ ਕਿ ਵਿਕਾਸ ਦਾ ਦੂਜਾ ਨਾਂ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ ਜਿਹੜੀ ਹਰ ਟਾਈਮ ਹਰ ਵਰਗ ਦੇ ਲੋਕਾਂ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿੰਦੀ ਹੈ ,ਕਿਉਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਸਰਕਾਰ। ਉਨ੍ਹਾਂ ਨੇ ਕਿਹਾ ਕਿ ਬਾਕੀ ਦੀਆਂ ਸਰਕਾਰਾਂ ਸਿਰਫ ਗੱਲਾਂ ਕਰਦੀਆਂ ਹਨ, ਪਰ ਜੋ ਬਦਲਾਅ ਅਕਾਲੀ ਸਰਕਾਰ ਨੇ ਕੀਤਾ ਉਹ ਬਦਲਾਅ ਕੋਈ ਹੋਰ ਸਰਕਾਰ ਨਹੀਂ ਕਰ ਸਕਦੀ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਛੋਟੇ ਕਸਬਿਆਂ ਨੂੰ ਵੱਡੇ ਸ਼ਹਿਰਾਂ ਵਿਚ ਬਦਲਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਲਈ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਜੋ ਕੀਤਾ, ਉਹ ਹੋਰ ਕੋਈ ਨਹੀਂ ਕਰ ਸਕੀ।