Punjab

ਸੁਖਬੀਰ ਬਾਦਲ ਨੇ ਲਾਏ ਮਾਨ ਸਰਕਾਰ ‘ਤੇ ਨਿਸ਼ਾਨੇ , ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ

Sukhbir Badal targeted the government, the rule of gangsters in Punjab

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh badal, ) ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ। ਇਥੇ ਗੈਂਗਸਟਰ ਜਿਵੇਂ ਚਾਹੁੰਦੇ ਹਨ, ਉਵੇਂ ਹੀ ਕਰਦੇ ਹਨ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਡੱਕਣ ਵਾਲਾ ਕੋਈ ਨਹੀਂ ਹੈ।

ਬਾਦਲ ਨੇ ਕਿਹਾ ਕਿ ਜੇ ‘ਆਪ’ ਸਰਕਾਰ ਲੋਕਾਂ ਨੂੰ ਵਧੀਆ ਸੁੱਖ ਸਹੂਲਤਾਂ ਨਹੀਂ ਦੇ ਸਕਦੀ ਤਾਂ ਘੱਟੋ-ਘੱਟ ਅਮਨ ਕਾਨੂੰਨ ਦੀ ਸਥਿਤੀ ਤਾਂ ਕਾਇਮ ਰੱਖ ਹੀ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲੀਸ ਤੇ ਅਫ਼ਸਰਸ਼ਾਹੀ ਵੀ ਸਰਕਾਰ ਦੇ ਕਹਿਣੇ ਵਿੱਚ ਨਹੀਂ ਹੈ।

ਇਥੇ ਮਰਹੂਮ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਨੂੰ ਤਰੱਕੀ ਦੇ ਰਾਹ ਪਾਇਆ ਸੀ। ਇਸ ਮਗਰੋਂ ਕਾਂਗਰਸ ਪਾਰਟੀ ਦੀ ਸਰਕਾਰ ਆਈ ਤੇ ਹੁਣ ਆਮ ਆਦਮੀ ਪਾਰਟੀ ਤਰੱਕੀ ਦੇ ਮਾਮਲੇ ਵਿੱਚ ਸੂਬੇ ਨੂੰ ਦਸ ਸਾਲ ਪਿੱਛੇ ਲੈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਬਜਾਏ ਪੰਜਾਬ ਦੀ ਅਮਨ ਸਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਕੰਮ ਕਰਨ ਦੇ ਭਗਵੰਤ ਮਾਨ ਇਸ ਵੇਲੇ ਗੁਜਰਾਤ ਤੇ ਹਿਮਾਚਲ ਪ੍ਰਦੇਸ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਪੰਜਾਬ ਅੱਗ ਦੀ ਭੱਠੀ ਵਿਚ ਪੈ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੇ ਕਤਲਾਂ ਨਾਲ ਅਮਨ ਕਾਨੂੰਨ ਵਿਵਸਥਾਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਕਤਲਾਂ ਤੋਂ ਇਲਾਵਾ ਗੈਂਗਸਟਰ ਸਰ੍ਹੇਆਮ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਹਨ ਕਿ ਸਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਲੋਕ ਡਰ ਦੇ ਸਾਏ ਵਿਚ ਹਨ ਅਤੇ ਇਸ ਗੱਲੋਂ ਕੋਈ ਸ਼ਿਕਾਇਤਾਂ ਨਹੀਂ ਕਰਦੇ ਕਿ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤੇ ਪੰਜਾਬ ਵਿਚ ਗੁੰਡਾ ਰਾਜ ਹੈ।  ਸੁਖਬੀਰ ਬਾਦਲ ਨੇ ਕਿਹਾ ਕਿ ਜਿਥੇ ਗੈਂਗਸਟਰਾਂ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ, ਉਥੇ ਹੀ ਸੱਤਾਧਾਰੀ ਪਾਰਟੀ ਦੇ ਆਗੂ ਭਿ੍ਰਸਟਾਚਾਰ ਵਿਚ ਲੱਗੇ ਹਨ ਪਰ ਮੁੱਖ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ।