ਬਿਉਰੋ ਰਿਪੋਰਟ- ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਫਸਰਾਂ ਦਾ ਸੁਖਬੀਰ ਬਾਦਲ ਨੇ ਧੰਨਵਾਦ ਕੀਤਾ ਹੈ। ਬਾਦਲ ਨੇ ਐਕਸ ਤੇ ਲਿਖਿਆ ਕਿ ‘ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ’।
ਦੱਸ ਦੇਈਏ ਕਿ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਜਦੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਹਰ ਆਪਣੀ ਤਨਖਾਹ ਭੁਗਤ ਰਹੇ ਸਨ ਤੇ ਨਰਾਇਣ ਸਿੰਘ ਚੌੜਾ ਨਾਮ ਦੇ ਵਿਅਕਤੀ ਵੱਲੋਂ ਉਨ੍ਹਾਂ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਸੁਰੱਖਿਆ ਕਰਮੀਆਂ ਨੇ ਵਾਰਦਾਤ ਹੋਣ ਤੋਂ ਪਹਿਲਾਂ ਹੀ ਬਚਾਅ ਕਰ ਲਿਆ ਸੀ।
ਇਹ ਵੀ ਪੜ੍ਹੋ – ਇਸ ਦਿਨ ਹੋਵੇਗੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ!