The Khalas Tv Blog Punjab ਸੁਖਬੀਰ ਬਾਦਲ ਨੇ ਅੱਜ ਦੇ ਕਿਸਾਨੀ ਅੰਦੋਲਨ ਨੂੰ ਦੱਸਿਆ 26/11 ਵਾਲਾ ਮਾਹੌਲ, ਟਵਿੱਟਰ ‘ਤੇ ਛਿੜੀ ਸਿਆਸਤਦਾਨਾਂ ਦੀ ਜੰਗ
Punjab

ਸੁਖਬੀਰ ਬਾਦਲ ਨੇ ਅੱਜ ਦੇ ਕਿਸਾਨੀ ਅੰਦੋਲਨ ਨੂੰ ਦੱਸਿਆ 26/11 ਵਾਲਾ ਮਾਹੌਲ, ਟਵਿੱਟਰ ‘ਤੇ ਛਿੜੀ ਸਿਆਸਤਦਾਨਾਂ ਦੀ ਜੰਗ

‘ਦ ਖ਼ਾਲਸ ਬਿਊਰੋ :- ਹਰਿਆਣੇ ਵਿੱਚ ਕਿਸਾਨੀ ਸੰਘਰਸ਼ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ ਟਵੀਟਰ ਹੈਂਡਲ ਤੋਂ ਟਵੀਟ ਕਰਦਿਆਂ ਸਿੱਧੀ ਤੌਰ ‘ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਿਆ ਹੈ।

ਖੱਟਰ ਨੇ ਲਿਖਿਆ ਹੈ ਕਿ ‘ਮੈਂ ਤੁਹਾਨੂੰ ਤਿੰਨ ਦਿਨਾਂ ਤੋਂ ਲੱਭ ਰਿਹਾ ਹਾਂ, ਪਰ ਤੁਹਾਡਾ ਕੋਈ ਨਹੀਂ ਆਇਆ। ਤੁਸੀਂ ਇਸ ਤਰੀਕੇ ਨਾਲ ਕਿਸਾਨੀ ਮਸਲਾ ਹੱਲ੍ਹ ਕਰੋਂਗੇ। ਉਨ੍ਹਾਂ ਕੈਪਟਨ ਨੂੰ ਕਿਹਾ ਕਿ ਤੁਸੀਂ ਸਿਰਫ ਟਵੀਟ ਕਰ ਰਹੇ ਹੋ, ਗੱਲਬਾਤ ਨਹੀਂ

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਨੂੰ ਅੱਗੇ ਵਧਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਹੋਰ ਕਿਉਂ ਭੜਕਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਵਿੱਚ ਦੋ ਮਹੀਨਿਆਂ ਤੋਂ ਸ਼ਾਂਤੀਪੂਰਨ ਧਰਨਾ ਦਿੱਤਾ ਜਾ ਰਿਹਾ ਹੈ, ਇਸ ਲਈ ਕਿਸਾਨਾਂ ਨੂੰ ਅੱਗੇ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਧਰਨੇ ‘ਤੇ ਬਲ ਦਾ ਇਸਤੇਮਾਲ ਗੈਰ-ਲੋਕਤੰਤਰਿਕ ਅਤੇ ਗੈਰ-ਸੰਵਿਧਾਨਿਕ ਹੈ। ਹਰਿਆਣਾ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ।

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨ ਪੁਲਿਸ ਦੇ ਬੈਰੀਕੇਡਾਂ ਨੂੰ ਤੋੜ ਕੇ ਹਰਿਆਣਾ ਵਿੱਚ ਦਾਖਲ ਹੋ ਗਏ ਹਨ ਅਤੇ ਦਿੱਲੀ ਨੂੰ ਕੂਚ ਕਰ ਰਹੇ ਹਨ।

ਉੱਥੇ ਦੂਜੇ ਪਾਸੇ ਪੰਜਾਬ ਦੇ ਅਕਾਲੀ ਲੀਡਰ ਸੁਖਬੀਰ ਬਾਦਲ ਦਾ ਵੱਡਾ ਬਿਆਨ ਆਇਆ ਹੈ। ਸੁਖਬੀਰ ਬਾਦਲ ਨੇ ਪੰਜਾਬ ਤੋਂ ਦਿੱਲੀ ਚਲੇ ਕਿਸਾਨੀ ਸੰਘਰਸ਼ ਨੂੰ ਵੇਖ ਕਿਹਾ ਕਿ ” ਅੱਜ ਪੰਜਾਬ ‘ਚ 26 / 11 ਵਰਗਾ ਮਾਹੌਲ ਬਣ ਗਿਆ ਹੈ, “ਲੋਕਤੰਤਰਿਕ ਤਰੀਕੇ ਨਾਲ ਪ੍ਰਦਰਸ਼ਨ ਦੇ ਹੱਕ ਦਾ ਹੋਇਆ ਘਾਣ” ‘ਹਰਿਆਣਾ ਸਰਕਾਰ ਦੇ ਕਿਸਾਨਾਂ ਨਾਲ ਕੀਤੇ ਵਤੀਰੇ ਦੀ ਨਿੰਦਾ ਕਰਦੇ ਹਾਂ’…

ਇਸ ਦੇ ਨਾਲ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਾਇਰਾਨਾ ਤਰੀਕੇ ਨਾਲ’ਤੇ ਵਾਰ ਕਰਦੇ ਹੋਏ, ਕਿਸਾਨਾਂ ਦੇ ਅੰਦੋਲਨ ਦੀ ਤਾਰੀਫ ਕਰ ਕਰਦੇ ਹੋਏ ਉਨ੍ਹਾਂ ਦੇ ਹੌਂਸਲੇ ਨੂੰ ਬੁਲੰਦ ਰਹਿਣ ਲਈ ਕਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ‘ਚ ਕਿਹਾ ਕਿ “ਹਕੂਮਤ ਤੋਂ ਜਿੱਤਣ ਦੀ ਜੱਦੋ-ਜਹਿਦ ਉਦੋਂ ਹੀ ਕਰਦਾ ਹੈ ਕੋਈ ਕਿਸਾਨ ਜਦੋਂ ਉਸਨੇ ਆਪਣੀ ਜ਼ਿੰਦਗੀ ਦਾਅ ‘ਤੇ ਲਾ ਰੱਖੀ ਹੋਵੇ।

Exit mobile version