The Khalas Tv Blog Punjab ‘ਸੁਖਬੀਰ ਬਾਦਲ ਦੀ ਮੁਆਫ਼ੀ ਵਾਲਾ ਲਿਫਾਫਾ ਜਨਤਕ ਹੋਵੇ’! ‘ਸਿੱਖ ਪੰਥ ‘ਚ ਚਰਚਾ ਹੋ ਸਕੇ, ਫੈਸਲਾ ਪੰਥ ਦੇ ਆਸ਼ੇ ਮੁਤਾਬਕ ਹੋਵੇ’!
Punjab

‘ਸੁਖਬੀਰ ਬਾਦਲ ਦੀ ਮੁਆਫ਼ੀ ਵਾਲਾ ਲਿਫਾਫਾ ਜਨਤਕ ਹੋਵੇ’! ‘ਸਿੱਖ ਪੰਥ ‘ਚ ਚਰਚਾ ਹੋ ਸਕੇ, ਫੈਸਲਾ ਪੰਥ ਦੇ ਆਸ਼ੇ ਮੁਤਾਬਕ ਹੋਵੇ’!

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗੀ ਗੁੱਟ ਦੇ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਨੂੰ ਲੈਕੇ ਵੱਡੀ ਅਪੀਲ ਕੀਤੀ ਗਈ ਹੈ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁੱਰ ਅਤੇ ਭਾਈ ਮਨਜੀਤ ਸਿੰਘ ਨੇ ਮੰਗ ਕੀਤੀ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੁਖਬੀਰ ਸਿੰਘ ਬਾਦਲ ਦੇ ਬੰਦ ਲਿਫਾਫਾ ਮੁਆਫੀਨਾਮੇ ਨੂੰ ਜਨਤਕ ਕਰਨ।

ਛੋਟੋਪੁਰ ਅਤੇ ਮਨਜੀਤ ਸਿੰਘ ਨੇ ਕਿਹਾ ਇਹ ਬਹੁਤ ਵੱਡੀ ਮੰਗ ਇਸ ਲਈ ਹੈ ਕਿਉਂਕਿ ਪਹਿਲਾਂ ਵੀ ਡੇਰਾ ਸਿਰਸਾ ਵੱਲੋਂ ਜਿਹੜਾ ਮੁਆਫੀ ਨਾਮਾ ਆਇਆ ਸੀ ਜਾਂ ਖੁੱਦ ਲਿਖਿਆ ਸੀ ਜਾਂ ਉਹ ਬੰਦ ਜਾਂ ਖੁੱਲੇ ਲਿਫਾਫੇ ਵਿੱਚ ਆਇਆ ਸੀ। ਇਹ ਭੇਦ ਬਣਿਆਂ ਹੋਇਆ ਹੈ। ਦੋਵੇ ਬਾਗੀ ਆਗੂਆਂ ਨੇ ਮੰਗ ਕੀਤੀ ਹੈ ਕਿ ਲ਼ਿਫਾਫਾ ਕਲਚਰ ਤੇ ਬੰਦ ਕਮਰਾ ਮੀਟਿੰਗਾਂ ਨੂੰ ਪੂੱਰੀ ਤਰਾਂ ਠੱਲ ਪਾਈ ਜਾਵੇ।
ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਉਸ ਮੁਆਫੀਨਾਮੇ ਨੂੰ ਵੀ ਜਨਤਕ ਨਾ ਕਰਕੇ ਸਿੱਖ ਪੰਥ ਵਿੱਚ ਚਰਚਾ ਹੀ ਨਹੀਂ ਹੋਣ ਦਿੱਤੀ। ਡੇਰਾ ਸਿਰਸਾ ਨੂੰ ਸਿੱਧੇ ਤੌਰ ’ਤੇ ਮੁਆਫੀ ਦੇ ਦਿੱਤੀ ਗਈ। ਜਥੇਦਾਰ ਸਹਿਬਾਨਾਂ ਦੀਆਂ ਚੰਡੀਗੜ ਕੋਠੀ ਬੰਦ ਕਮਰਾ ਮੀਟਿੰਗਾਂ ਦਾ ਜਿਕਰ ਆਮ ਸੁਣਿਆ ਗਿਆ ਸੀ, ਇਸ ਫੈਸਲੇ ਨਾਲ ਸਿੱਖਾਂ ਦੇ ਹਿਰਦੇ ਵਲੁੰਦਰੇ ਗਏ ਅਤੇ ਸੰਗਤ ਨੇ ਇਸ ’ਤੇ ਵੱਡੇ ਰੋਸ਼ ਦਾ ਪ੍ਰਗਟਾਵਾ ਕੀਤਾ ਇੱਥੋਂ ਤੱਕ ਕੇ ਸੰਗਤਾਂ ਨੇ ਸਰਬੱਤ ਖਾਲਸਾ ਤੱਕ ਸੱਦ ਲਿਆ ਤੇ ਪੰਥਕ ਸਫ਼ਾ ‘ਚ ਸ੍ਰੋਮਣੀ ਗੁਰਦੁਆਰਾ ਪ੍ਰੰਧਕ ਕਮੇਟੀ ਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਲੋਕਾਂ ਵਿੱਚ ਨਹੀਂ ਜਾ ਸਕਦੇ ਸਨ।ਮਸਿੱਖ ਸੰਗਤ ਵਿੱਚ ਰੋਸ ਵਧਿਆ ਤਾਂ ਸਿੱਖ ਸੰਗਤਾਂ ਦੇ ਰੋਸ ਤੋਂ ਬਾਅਦ ਮੁਆਫੀਨਾਮਾ ਵਾਪਸ ਲੈਣਾ ਪਿਆ।

ਛੋਟੇਪੁੱਰ ਅਤੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਹੁਣ ਵੀ ਹਾਲਾਤ ਇਸੇ ਤਰ੍ਹਾਂ ਜਿਉਂ ਦੀ ਤਿਉਂ ਬਣ ਗਏ ਹਨ, ਕਿਉਂਕਿ ਡੇਰੇ ਦੀ ਮੁਆਫ਼ੀ ਵਿੱਚ ਸਭ ਤੋਂ ਵੱਡਾ ਹੱਥ ਸੁਖਬੀਰ ਸਿੰਘ ਬਾਦਲ ਦਾ ਹੀ ਹੈ ਤੇ ਉਨ੍ਹਾਂ ਵੱਲੋਂ ਜਿਹੜਾ ਸਪੱਸਟੀਕਰਨ ਦਿੱਤਾ ਗਿਆ ਉਹ ਲੁਕਾ ਕੇ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਉਸ ਨੂੰ ਫੌਰਨ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਜਦ ਵੀ ਗੁਰੂ ਸਾਹਿਬ ਦੇ ਤਖ਼ਤ’ ਤੇ ਜਾਈਏ ਤਾਂ ਉੱਥੇ ਕੁੱਝ ਲਕੌਣਾ ਨਹੀਂ ਚਾਹੀਦਾ ਅਤੇ ਗੁਰੂ ਸਾਹਿਬ ਦੇ ਸਾਜੇ ਖਾਲਸਾ ਪੰਥ ਅੱਗੇ ਜ਼ਰੂਰ ਰੱਖਣਾ ਚਾਹੀਦਾ ਹੈ।

ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜਾ ਮੁਆਫੀਨਾਮਾ ਭੇਜਿਆ ਗਿਆ ਹੈ, ਉਸ ਨੂੰ ਤੁਰੰਤ ਜਨਤਕ ਕੀਤਾ ਜਾਵੇ ਤਾਂ ਜੋ ਸਿੱਖ ਪੰਥ ਵਿਚ ਉਸ ਦੀ ਚਰਚਾ ਹੋ ਸਕੇ ਅਤੇ ਜਿਹੜਾ ਵੀ ਫੈਸਲਾ ਹੋਵੇ ਉਹ ਸਿੱਖ ਪੰਥ ਦੇ ਆਸ਼ੇ ਮੁਤਾਬਕ ਹੋਵੇ ਅਤੇ ਨਾਂ ਕਿ ਡੇਰੇ ਸਿਰਸਾ ਮੁਆਫ਼ੀ ਦੇ ਫੈਸਲੇ ਵਾਂਗ ਲੁਕਾ ਕੇ ਹੋਵੇ। ਸੁਖਬੀਰ ਸਿੰਘ ਬਾਦਲ ਦਾ ਸਪੱਸਟੀਕਰ ਹੋਰਨਾਂ ਕੋਤਾਹੀਆਂ ਦੇ ਨਾਲ-ਨਾਲ ਉਸੇ ਡੇਰੇ ਦੀ ਮੁਆਫੀ ਨਾਲ ਵੀ ਸਬੰਧਤ ਹੈ ਤੇ ਕਿਸੇ ਤਰ੍ਹਾਂ ਦਾ ਵੀ ਕਿੰਤੂ ਪ੍ਰੰਤੂ ਨਾ ਹੋਵੇ ਇਹ ਜਨਤਕ ਹੋਣਾ ਬਹੁਤ ਜ਼ਰੂਰੀ ਹੈ।

ਸੁੱਚਾ ਸ਼ਿੰਘ ਛੋਟੇਪੁੱਰ ਅਤੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਕਾਲੀ ਦਲ ਦਾ ਪ੍ਰਧਾਨ ਹੁੰਦੇ ਹੋਏ ਜਿਹੜੇ ਪੰਥ ਵਿਰੋਧੀ ਫੈਸਲੇ ਹੋਏ ਹਨ, ਉਸ ਦਾ ਸਿੱਖ ਸੰਗਤ ਵਿਚ ਅੱਜ ਵੀ ਵੱਡਾ ਰੋਸ ਹੈ। ਸੰਗਤ ਨੂੰ ਉਸ ਰੋਸ ‘ਚੋਂ ਕੱਢਣ ਲਈ ਜਦ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਜਾਦਾ ਹੈ ਤਾਂ ਪ੍ਰਧਾਨਗੀ ਛੱਡ ਨਿਮਾਣੇ ਸਿੱਖ ਦੇ ਤੌਰ ‘ਤੇ ਪੇਸ਼ ਹੋਣ। ਜਦ ਕਿ ਸਪੱਸਟੀਕਰਨ ਦੇਣ ਗਏ ਨਿਮਾਣੇ ਸਿੱਖ ਦੀ ਹੈਸੀਅਤ ਨਹੀਂ ਪ੍ਰਧਾਨ ਦੀ ਹੈਸੀਅਤ ਵਿੱਚ ਗਏ ਹਨ ਤੇ ਐਸਜੀਪੀਸੀ ਪ੍ਰਧਾਨ ਦਾ ਨਾਲ ਖੜਨਾ ਹੋਰ ਵੀ ਫਿਕਰਮੰਦੀ ਵਾਲੀ ਗੱਲ ਹੈ। ਇੱਥੇ ਵੀ ਬੰਦ ਕਮਰਾ ਮੀਟਿੰਗ ਦੀ ਚਰਚਾ ਹੈ, ਜਿਸ ਨਾਲ ਸਿੱਖ ਸੰਗਤਾਂ ਵਿੱਚ ਰੋਸ ਵੱਧ ਰਿਹਾ ਹੈ।

ਇਹ ਵੀ ਪੜ੍ਹੋ –   ਤੀਜੇ ਦਿਨ ਬੁਰੀ ਤਰ੍ਹਾਂ ਡਿੱਗਿਆ ਸੋਨਾ ਚਾਂਦੀ ! ਖਰੀਦਣ ਦਾ ਚੰਗਾ ਮੌਕਾ,ਫਿਰ ਤੇਜ਼ੀ ਨਾਲ ਵਧੇਗਾ !

 

Exit mobile version