The Khalas Tv Blog Punjab ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ, ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ
Punjab Religion

ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ, ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।

ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹਾਂ। ਉਨ੍ਹਾਂ ਨੇ ਕਿਹੀ ਕਿ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿੱਚ ਪਾਉਂਦਾ ਹਾਂ। ਬਾਦਲੇ ਨੇ ਕਿਹਾ ਕਿ ਸਿੰਘ ਸਹਿਬਾਨ ਦੇ ਹੁਕਮਾਂ ਨੂੰ ਖਿੜੇ-ਮੱਥੇ ਪ੍ਰਵਾਨ ਕਰਾਂਗਾ।

ਜਨਤਕ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿਦ ਤਖਤ ਹੈ। ਸਮਰੱਥ ਗੁਰੂ ਜਾਣੀ-ਜਾਣਾ ਹੈ। ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਬਿਨਾ ਕਿਸੇ ਸਵਾਲ-ਜਵਾਬ ਦੇ ਸੋਚ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ। ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ। ਉਸ ਵਾਸਤੇ ਗੁਰੂ ਦੇ ਮਹਾਨ ਤਖਤ ‘ਤੇ ਹਾਜਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਖਾਸ ਬਿਨ੍ਹਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ।

ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਬੋਲੀ ਵਿੱਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ- ਅਚੇਤ ਵਿੱਚ ਹੋਈਆਂ ਇਹਨਾਂ ਸਾਰੀਆਂ ਭੁੱਲਾਂ ਚੁੱਕ ਲਈ ਖਿਮਾ ਦਾ ਜਾਚਕ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾਂ ਚੜ੍ਹਦੀਕਲਾਂ -ਵਿੱਚ ਰੁੱਖੇ।

ਇਸ ਵਿਚ ਸੁਖਬੀਰ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਮਹਾਨ ਜਥੇਬੰਦੀ 10 ਗੁਰੂ ਸਹਿਬਾਨ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ।

ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਬਾਗੀ ਅਕਾਲੀ ਆਗੂਆਂ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਲਈ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਸੀ, ਜਿਸ ਉਪਰੰਤ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਸੀ। ਜਿਸ ਉਪਰੰਤ ਬੀਤੀ 24 ਜੁਲਾਈ ਨੂੰ ਦੋਵਾਂ ਅਕਾਲੀ ਆਗੂਆਂ ਵਲੋਂ ਆਪਣੇ ਲਿਖਤੀ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੇ ਗਏ ਸਨ।

ਆਉਂਦੇ ਦਿਨਾਂ ਵਿਚ ਇਸ ਸੰਬੰਧੀ ਕੋਈ ਅਹਿਮ ਫ਼ੈਸਲਾ ਸੁਣਾਏ ਜਾਣ ਦੀ ਵੀ ਸੰਭਾਵਨਾ ਹੈ। ਅੱਜ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ।

Exit mobile version