‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਤਲਵੰਡੀ ਸਾਬੋ ਹਲਕੇ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਹੈ। ਜੀਤ ਮਹਿੰਦਰ ਇਸ ਹਲਕੇ ਤੋਂ ਚਾਰ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਸੁਖਬੀਰ ਬਾਦਲ ਅੱਜ ਵਿਸਾਖੀ ਦੇ ਦਿਹਾੜੇ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ।
ਸੁਖਬੀਰ ਬਾਦਲ ਨੇ ਆਪਣੀ ਸਰਕਾਰ ਆਉਣ ‘ਤੇ ਔਰਤਾਂ ਲਈ ਵੀ ਵੱਡਾ ਐਲਾਨ ਕਰਨ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦੀ ਸਰਕਾਰ ਆਈ ਤਾਂ ਉਹ ਔਰਤਾਂ ਨੂੰ ਸਿਰਫ ਸਰਕਾਰੀ ਬੱਸਾਂ ‘ਚ ਹੀ ਨਹੀਂ, ਸਗੋਂ ਪ੍ਰਾਈਵੇਟ ਬੱਸਾਂ ‘ਚ ਵੀ ਮੁਫਤ ਸਫਰ ਦੀ ਸਹੂਲਤ ਦੇਣਗੇ।