The Khalas Tv Blog Punjab MSP ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ
Punjab

MSP ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਲਈ MSP ਨੂੰ ਕੋਈ ਖਤਰਾ ਨਹੀਂ ਹੈ, MSP ਨੂੰ ਬੰਦ ਨਹੀਂ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਅਸੀਂ ਸੰਸਦ ਵਿੱਚ MSP ਦਾ ਮੁੱਦਾ ਉਠਾਵਾਂਗੇ ਅਤੇ ਯਕੀਨੀ ਬਣਾਵਾਂਗੇ ਕਿ MSP ਪੰਜਾਬ ਵਿੱਚ ਰਹੇਗੀ।

ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਲਾਉਦਿਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੀ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀਆਂ ਮੁਸੀਬਤਾਂ ਵਿੱਚ ਵੀ ਘਰੋਂ ਨਹੀਂ ਨਿਕਲਿਆ ਅਤੇ ਨਾ ਹੀ ਸੂਬੇ ਦਾ ਕੋਈ ਵਿਕਾਸ ਕੀਤਾ ਹੈ। ਪੰਜਾਬ ਵਿੱਚ ਆਪ ਅਤੇ ਕਾਂਗਰਸ ਪਾਰਟੀ ਬਿਲਕੁਲ ਖਤਮ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ।

Exit mobile version