ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਧੀਆਂ ਨੇ ਵਿਦੇਸ਼ ਵਿੱਚ ਪੋਸਟ ਗਰੈਜੂਏਸ਼ਨ ਦੀ ਡਿਗਰੀ ਹਾਸਲ ਕਰ ਲਈ ਹੈ। ਇਸਦੀ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਹੈ।
ਬੀਬਾ ਬਾਦਲ ਨੇ ਲਿਖਿਆ ਹੈ ਕਿ ਸਾਡੀਆਂ ਦੋਵਾਂ ਧੀਆਂ ਹਰਕੀਰਤ ਅਤੇ ਗੁਰਲੀਨ ਨੂੰ ਆਪਣੀ ਪੋਸਟ ਗਰੈਜੂਏਸ਼ਨ ਦੀ ਡਿਗਰੀ ਹਾਸਿਲ ਕਰਨ ਤੇ ਬਹੁਤ ਬਹੁਤ ਮੁਬਾਰਕਾਂ ।ਤੁਹਾਡੀ ਲਗਨ ਅਤੇ ਮਿਹਨਤ ਉੱਤੇ ਸਾਨੂੰ ਬਹੁਤ ਮਾਣ ਹੈ। ਤੁਹਾਨੂੰ ਦੋਵਾਂ ਨੂੰ ਇਹ ਮੀਲ ਪੱਥਰ ਹਾਸਿਲ ਕਰਦੇ ਦੇਖਣਾ ਸਾਡੇ ਲਈ ਬਹੁਤ ਖੁਸ਼ੀ ਦੀ ਗੱਲ ਹੈ। ਵਾਹਿਗੁਰੂ ਤੁਹਾਨੂੰ ਦੋਵਾਂ ਨੂੰ ਭਵਿੱਖ ਵਿੱਚ ਸਫਲਤਾ ਅਤੇ ਸਮਾਜ ਦੀ ਸੇਵਾ ਕਰਨ ਦਾ ਬਲ ਬਖਸ਼ਣ।
ਦੱਸ ਦਈਏ ਕਿ ਪਿਛਲੇ ਦਿਨੀਂ ਫ਼ਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (JMIC) ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ 17 ਜੁਲਾਈ ਨੂੰ 10 ਦਿਨਾਂ ਲਈ ਦੇਸ਼ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਉਨ੍ਹਾਂ ਨੇ ਵਿਦੇਸ਼ ‘ਚ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਸੁਖਬੀਰ ਸਿੰਘ ਬਾਦਲ ਨੇ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ 10 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ।