‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਤੇ ਹਸਪਤਾਲਾਂ ਵਿੱਚ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਕੈਪਟਨ ਸਰਕਾਰ ‘ਤੇ ਸੁਆਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਫੇਲ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ। ਜਿਸ ਸਰਕਾਰ ਦਾ ਜਰਨੈਲ ਲੜਾਈ ਦੌਰਾਨ ਆਪ ਹੀ ਹਾਜ਼ਰ ਨਾ ਹੋਵੇ ਉਹ ਲੜਾਈ ਕਿਵੇਂ ਜਿੱਤੀ ਜਾ ਸਕਦੀ ਹੈ।
ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿੱਚ ਨਾ ਵੜਨ ਲਈ ਮਤੇ ਪਾਸ ਕਰ ਦਿੱਤੇ ਹਨ, ਕਿਉਂਕਿ ਉਹਨਾਂ ਨੂੰ ਵਿਭਾਗਾਂ ‘ਤੇ ਹੀ ਭਰੋਸਾ ਨਹੀਂ ਹੈ। ਸਰਕਾਰ ਕੋਲ ਕੋਰੋਨਾ ਦੀ ਰੋਕਥਾਮ ਲਈ ਕੋਈ ਪ੍ਰਬੰਧ ਨਹੀਂ ਹਨ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘਰੋਂ ਬਾਹਰ ਨਿਕਲਣ ਅਤੇ ਮੀਟਿੰਗਾਂ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਹੀ ਨਹੀਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਅਸਤੀਫਾ ਦੇਣ ਵੀ ਮੰਗ ਕੀਤੀ ਹੈ।
ਦੂਸਰੇ ਪਾਸੇ ਸੁਖਬੀਰ ਬਾਦਲ ਨੇ ਆਪਣੀ ਹੀ ਪਾਰਟੀ ਦੇ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਪਾਰਟੀ ਦੇ ਲੀਡਰਾਂ ਨੇ ਜਿਨ੍ਹਾਂ ਹੋ ਸਕਿਆਂ ਉਨ੍ਹਾਂ ਕੁ ਲੋੜਵੰਦਾਂ ਤੱਕ ਰਾਸ਼ਣ ਜਰੂਰ ਪਹੁੰਚਾਇਆ ਹੈ।