Punjab

ਸੁਖਬੀਰ ਨੇ ਪੰਜਾਬ ਵਿੱਚੋਂ ‘ਆਪ’ ਦੇ ਖਤਮ ਹੋਣ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ‘ਤੇ ਹ ਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੋਹਰਾ ਅੰਕ ਵੀ ਹਾਸਿਲ ਨਹੀ ਕਰ ਪਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਜਿਵੇਂ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਕਾਂਗਰਸ ਪਾਰਟੀ ਖਤਮ ਹੋ ਰਹੀ ਹੈ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦਾ ਵੀ ਪੰਜਾਬ ਵਿੱਚੋਂ ਖਤਮ ਹੋ ਜਾਵੇਗੀ।  ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਜਿੱਤ ਦਰਜ ਕਰੇਗੀ ਅਤੇ ਗੁੰਡਾਗਰਦੀ ਦਾ ਰਾਜ ਖਤਮ ਹੋਵੇਗਾ ਅਤੇ ਸ਼ਾਂਤੀ ਅਤੇ ਸਰਬਪੱਖੀ ਵਿਕਾਸ ਦਾ ਯੁੱਗ 10 ਮਾਰਚ ਨੂੰ ਸ਼ੁਰੂ ਹੋਵੇਗਾ ।