Punjab

ਸੁਖਬੀਰ ਨੇ ਮੰਗੀ ਸੀਬੀਆਈ ਤੇ ਐਨਆਈਏ ਜਾਂਚ

ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ਨੇ 4 ਦਸੰਬਰ 2024 ਨੂੰ ਹੋਏ ਹਮਲੇ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨ ਦਾਇਰ ਕਰਕੇ ਦੱਸਿਆ ਕਿ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਫਿਰ ਐਨਆਈਏ ਨੂੰ ਸੌਂਪੀ ਜਾਵੇ, ਭਾਵ ਕਿ ਸੁਖਬੀਰ ਸਿੰਘ ਬਾਦਲ  ਨੇ ਆਪਣੇ ਉੱਤੇ ਹੋਏ ਹਮਲੇ ਦੇ ਮਾਮਲੀ ਦੀ ਐਨਆਈਏ ਜਾਂ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ।  ਇਹ ਪਟੀਸ਼ਨ ਵਕੀਲ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਆਰ.ਐਸ. ਚੀਮਾ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਕਰਨਗੇ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

ਇਹ ਵੀ ਪੜ੍ਹੋ – ਰਾਣਾ ਗੁਰਜੀਤ ਦੀ ਜਾਇਦਾਦ ਜਬਤ