Punjab

ਸੁਖਬੀਰ ਨੇ ਪਾਣੀਆਂ ਦੇ ਮਾ ਮਲੇ ‘ਚ ਮਾਨ ਨੂੰ ਘੇ ਰਿਆ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਪਾਣੀਆਂ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਇਹ ਬੇਨਤੀ ਕਰਦਾ ਹਾਂ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪਾਣੀਆਂ ਦੇ ਇਸ ਮੁੱਦੇ ਦਾ ਸਖ਼ਤ ਸ਼ਬਦਾ ਵਿੱਚ ਜਵਾਬ ਦੇਣ । ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦਿੱਲੀ ਸਰਕਾਰ ਦੇ ਅੱਗੇ ਵੀ ਪਾਣੀਆਂ ਦੇ ਮੁੱਦੇ ‘ਤੇ ਆਪਣੀ ਪੱਖ ਰੱਖਣ।

ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਕ ਬਿਆਨ ਵਿੱਚ ਆਖਿਆ ਸੀ ਕਿ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹੁਣ ਪੰਜਾਬ ਉੱਪਰ ਪਾਣੀਆਂ ਦੀ ਦੋਹਰੀ ਜ਼ਿੰਮੇਵਾਰੀ ਹੈ।