ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਸੁਖਵਿੰਦਰ ਸੁੱਖੂ ਦੇ ਦਫਤਰ ਜਾ ਕੇ ਹਿਮਾਚਲ ਦੇ ਰਾਜਧਾਨੀ ਸ਼ਿਮਲਾ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਬਾਦਲ ਨੇ ਹਿਮਾਚਲ ਵਿੱਚ ਪੰਜਾਬੀ ਸੈਲਾਨੀਆਂ ਨੂੰ ਆ ਰਹੀਆਂ ਪਰੇਸ਼ਾਨੀਆਂ ਅਤੇ ਕੁਝ ਹੋਰ ਮੁੱਦੇ ਉਨ੍ਹਾਂ ਸਾਹਮਣੇ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰਨ ਦੇ ਭਰੋਸਾ ਦਿੱਤਾ ਹੈ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਸੈਲਾਨੀਆਂ ਨੂੰ ਖ਼ਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੱਥੋਂ ਤੱਕ ਕੇ ਪੰਜਾਬ ਨਾਲ ਸਬੰਧਿਤ ਕੁਝ ਲੋਕਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਵਿੱਚ ਹਿਮਾਚਲ ਦਾ ਬਾਈਕਾਟ ਕਰਨ ਦੀਆਂ ਗੱਲਾਂ ਵੀ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ – ਸੰਨਿਆਸ ਲੈਣ ਦਾ ਫੈਸਲਾ ਵਾਪਸ ਲਵੇਗੀ ਵਿਨੇਸ਼ ਫੋਗਾਟ! ਇਸ ਸ਼ਖ਼ਸ ਦੀ ਗੱਲ ਨਹੀਂ ਟਾਲ ਸਕੇਗੀ!