The Khalas Tv Blog India SYL ਮੀਟਿੰਗ ਮਗਰੋਂ CM ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਇਤਿਹਾਸਿਕ ਬੇਅਦਬੀ ਦੇ ਇਲਜ਼ਾਮ
India Punjab

SYL ਮੀਟਿੰਗ ਮਗਰੋਂ CM ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਇਤਿਹਾਸਿਕ ਬੇਅਦਬੀ ਦੇ ਇਲਜ਼ਾਮ

Sukhbir Badal filed a defamation case of 1 crore against CM Mann!

ਬਿਊਰੋ ਰਿਪੋਰਟ (ਜਲੰਧਰ, 27 ਜਨਵਰੀ 2026): ਸ਼੍ਰੋਮਣਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ’ਤੇ ਭਾਈ ਕਨ੍ਹਈਆ ਜੀ ਦਾ ਹਵਾਲਾ ਦੇਣ ਦੀ ਸਖ਼ਤ ਨਿਖੇਧੀ ਕੀਤੀ ਹੈ। ਬਾਦਲ ਨੇ ਇਸ ਨੂੰ ਇਤਿਹਾਸ ਦੀ ਬੇਅਦਬੀ ਅਤੇ ਪੰਜਾਬ ਦੇ ਪਾਣੀਆਂ ਨੂੰ ਦੂਜੇ ਸੂਬਿਆਂ ਨੂੰ ਸੌਂਪਣ ਦੀ ਇੱਕ ਸਾਜ਼ਿਸ਼ ਕਰਾਰ ਦਿੱਤਾ ਹੈ।

ਇਤਿਹਾਸ ਦੀ ਬੇਅਦਬੀ ਦਾ ਇਲਜ਼ਾਮ: ਸੁਖਬੀਰ ਬਾਦਲ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਨੇ ਸਾਨੂੰ ਦਇਆ ਦੇ ਨਾਲ-ਨਾਲ ਆਪਣੇ ਹੱਕਾਂ ਲਈ ਜੂਝਣਾ ਵੀ ਸਿਖਾਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਈ ਕਨ੍ਹੱਈਆ ਜੀ ਵੱਲੋਂ ਜੰਗ ਦੇ ਮੈਦਾਨ ਵਿੱਚ ਜ਼ਖ਼ਮੀਆਂ ਨੂੰ ਪਾਣੀ ਪਿਲਾਉਣਾ ਮਨੁੱਖਤਾ ਦੀ ਸੇਵਾ ਸੀ, ਪਰ ਪੰਜਾਬ ਦੀ ਜੀਵਨ ਰੇਖਾ ਯਾਨੀ ਦਰਿਆਈ ਪਾਣੀਆਂ ਨੂੰ ਦੂਜੇ ਸੂਬਿਆਂ ਨੂੰ ਲੁਟਾ ਦੇਣਾ ਬਿਲਕੁਲ ਵੱਖਰਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸਿੱਖ ਇਤਿਹਾਸ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਲਈ ਤੁਰੰਤ ਮੁਆਫ਼ੀ ਮੰਗਣ।

ਰਿਪੇਰੀਅਨ ਅਧਿਕਾਰਾਂ ਦਾ ਮੁੱਦਾ: ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਦਾਨ ਦੇਣ ਦਾ ਨਹੀਂ, ਸਗੋਂ ਪੰਜਾਬ ਦੇ ਰਿਪੇਰੀਅਨ ਅਧਿਕਾਰਾਂ (Riparian Rights) ਦਾ ਹੈ। ਉਨ੍ਹਾਂ ਭਗਵੰਤ ਮਾਨ ਦੀ ਤੁਲਨਾ ਸਾਬਕਾ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ ਨਾਲ ਕੀਤੀ, ਜਿਸ ਨੇ ਇੰਦਰਾ ਗਾਂਧੀ ਅੱਗੇ ਸਮਰਪਣ ਕਰ ਦਿੱਤਾ ਸੀ। ਬਾਦਲ ਨੇ ਚਿਤਾਵਨੀ ਦਿੱਤੀ ਕਿ ਅਕਾਲੀ ਦਲ ਇਸ ਧੋਖਾਧੜੀ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।

ਪ੍ਰਕਾਸ਼ ਸਿੰਘ ਬਾਦਲ ਦੇ ਫੈਸਲੇ ਦਾ ਹਵਾਲਾ: ਸੁਖਬੀਰ ਬਾਦਲ ਨੇ ਯਾਦ ਕਰਵਾਇਆ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ SYL ਨਹਿਰ ਨੂੰ ਡੀ-ਨੋਟੀਫਾਈ ਕਰਕੇ ਅਤੇ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਕੇ ਇਸ ਮੁੱਦੇ ਨੂੰ ਹਮੇਸ਼ਾ ਲਈ ਨਿਪਟਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੀ ਹੈ।

Exit mobile version