Punjab

ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਤੋਂ ਰਾਹਤ, ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

Sukhbir Singh Badal got relief from the court, permission to go abroad

ਫ਼ਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (JMIC) ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ 17 ਜੁਲਾਈ ਨੂੰ 10 ਦਿਨਾਂ ਲਈ ਦੇਸ਼ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨੇ ਵਿਦੇਸ਼ ‘ਚ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।

ਸੁਖਬੀਰ ਸਿੰਘ ਬਾਦਲ ਨੇ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ 10 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਭਾਵੇਂ ਬਾਦਲ ਦੀ ਅਰਜ਼ੀ ਦਾ ਵਿਰੋਧ ਕੀਤਾ ਗਿਆ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ।

ਸੁਖਬੀਰ ਬਾਦਲ ਨੂੰ ਜੈੱਡ ਪਲੱਸ ਸੁਰੱਖਿਆ ਦੇਣ ਦੇ ਮੱਦੇਨਜ਼ਰ ਉਨ੍ਹਾਂ ਦੇ ਵਕੀਲ ਸ਼ਿਵ ਕਰਤਾਰ ਸਿੰਘ ਸੇਖੋਂ ਨੇ ਬਾਦਲ ਦੀ ਯਾਤਰਾ ਯੋਜਨਾ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਅਦਾਲਤ ਵਿਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਦਸਤਾਵੇਜ਼ਾਂ ਅਤੇ ਯਾਤਰਾ ਦੇ ਵੇਰਵਿਆਂ ਦੀ ਘੋਖ ਕਰਨ ਤੋਂ ਬਾਅਦ ਲਿਫ਼ਾਫ਼ੇ ਨੂੰ ਅਦਾਲਤ ਦੀ ਮੋਹਰ ਨਾਲ ਬੰਦ ਕਰ ਦਿੱਤਾ। ਅਦਾਲਤ ਨੇ ਉਸ ਨੂੰ ਵੱਖ-ਵੱਖ ਸ਼ਰਤਾਂ ਨਾਲ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ।