ਬਠਿੰਡਾ : ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋ ਰਹੀ ਹੈ। ਦੱਸ ਦਈਏ ਕਿ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਵੱਡੀਆਂ ਸ਼ਖਸੀਅਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਵੀ ਪਹੁੰਚੀਆਂ ਹਨ। ਜਿਨ੍ਹਾਂ ਵੱਲੋਂ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਇਸੇ ਦੌਰਾਨ ਬਾਦਲ ਦੀ ਅੰਤਿਮ ਅਰਦਾਸ ’ਚ ਸੁਖਬੀਰ ਸਿੰਘ ਬਾਦਲ ਨੇ ਅੰਤਿਮ ਅਰਦਾਸ ਮੌਕੇ ਆਈ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਆਏ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮੇਰੇ ਕੋਲ ਸੰਗਤ ਤੇ ਸਮੁੱਚੀ ਪਾਰਟੀ ਨੂੰ ਸ਼ੁਕਰੀਆ ਕਹਿਣ ਲਈ ਲਫਜ਼ ਨਹੀਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 10 ਦਿਨਾਂ ’ਚ ਮੈ ਲੋਕਾਂ ਤੋਂ ਸਰਦਾਰ ਬਾਦਲ ਬਾਰੇ ਬਹੁਤ ਕੁਝ ਸੁਣਿਆ ਹੈ।
ਪੰਜਾਬ ਦੇ ਹਰ ਪਰਿਵਾਰ ਨਾਲ ਸਰਦਾਰ ਬਾਦਲ ਦਾ ਕਿਸੇ ਨਾ ਕਿਸੇ ਤਰ੍ਹਾਂ ਜੁੜਾਅ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ ਅਤੇ ਉਹ ਹਰ ਇੱਕ ਵਿਅਕਤੀ ਨੂੰ ਪਿਆਰ ਨਾਲ ਮਿਲਦੇ ਸਨ।
ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦਾ ਸਾਰੇ ਧਰਮਾਂ ਦੇ ਲੋਕ ਵੀ ਉਨ੍ਹਾਂ ਨੂੰ ਆਪਣਾ ਸਮਝਦੇ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਸਾਰਾ ਜੀਵਨ ਕਿਸਾਨ ਅਤੇ ਗਰੀਬਾਂ ਦਾ ਸੇਵਾ ਕਰਨ ਵਿੱਚ ਲੱਗਾ ਹੈ।
ਉਨ੍ਹਾਂ ਨੇ ਕਿਹਾ ਕਿ ਮੈ ਬਾਦਲ ਸਾਬ੍ਹ ਵੱਲੋਂ ਦੱਸੇ ਰਸਤੇ ’ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਤੋਂ ਜਾਂ ਉਨ੍ਹਾਂ ਤੋਂ ਜਾਣੇ ਅਣਜਾਣੇ ਵਿੱਚ ਕਦੇ ਕੋਈ ਗਲਤੀ ਹੋਈ ਹੋਵੇ ਤਾਂ ਉਹ ਸਿੱਖ ਪੰਥ ਤੋਂ ਅਤੇ ਪੰਜਾਬ ਦੇ ਲੋਕਾਂ ਮੁਆਫੀ ਮੰਗਦੇ ਹਨ। ਇੱਕਠੇ ਹੋ ਕੇ ਪੰਥ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।