Punjab

ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸੇਵਾ ਕਰ ਰਹੇ ਨੇ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ : ਗੋਲੀ ਚੱਲਣ ਦੀ ਘਟਨਾ ਵਾਪਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਜਾਰੀ ਹੈ। ਗੁਰਬਾਣੀ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੰਗਤਾਂ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਆਗੂ ਵੀ ਬਰਤਨ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ।

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਹਨ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਤਨਖਾਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੁਗਤ ਰਹੇ ਹਨ ਤਾਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਸੀ।