Punjab

ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਹੋਏ ਨਤਮਸਤਕ, ਕਾਂਗਰਸ ਸਰਕਾਰ ‘ਤੇ ਸਾਧੇ ਨਿਸ਼ਾਨੇ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ‘ਚ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ‘ਕਿਸਾਨੀ ਬਿੱਲਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਜਾਣਾ ਚਾਹੀਦਾ ਹੈ ਤੇ ਕਿਸਾਨਾਂ ਦੀ ਆਵਾਜ਼ ਦੇਂਦਰ ਸਰਕਾਰ ਤੱਕ ਪਹੁੰਚਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ ਪਰ ਕਿਸਾਨ ਜੋ ਧਰਨਿਆਂ ‘ਤੇ ਬੈਠੇ ਹਨ, ਕੈਪਟਨ ਉਹਨਾਂ ਲਈ ਚੁੱਪ ਕਿਉਂ ਹਨ ?’

SGPC ਚੋਣਾਂ ਤੇ ਬੋਲੇ ਸੁਖਬੀਰ

ਇਸ ਮੌਕੇ SGPC ਚੋਣਾਂ ਨੂੰ ਲੈ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਸ਼੍ਰੋਮਣੀ ਅਕਾਲੀ ਦਲ ਚੋਣਾਂ ਨੂੰ ਲੈ ਕੇ ਪਹਿਲਾਂ ਵੀ ਤਿਆਰ ਸੀ ਤੇ ਹੁਣ ਵੀ ਉਹ ਪੂਰੀ ਤਰ੍ਹਾਂ ਤਿਆਰ ਹਨ। ਉਹਨਾਂ ਕਿਹਾ ਕਿ SGPC ਸਿੱਖ ਕੌਮ ਦੀ ਕਮੇਟੀ ਹੈ, ਕਿਸੇ ਦੇ ਕਬਜ਼ੇ ਵਾਲੀ ਕਮੇਟੀ ਨਹੀਂ ਹੈ’।

 ਸੁਖਬੀਰ ਬਾਦਲ ਨੇ ਕਿਹਾ ਕਿ ‘ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਪੁਰਾਣੀ ਪਾਰਟੀ ਹੈ। ਕਿਸਾਨਾਂ ਦੇ ਹੱਕ ਲਈ ਅਕਾਲੀ ਦਲ ਹਮੇਸ਼ਾ ਖੜਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ, ਜੋ ਕਿਸਾਨਾਂ ਨਾਲ ਗੱਲਬਾਤ ਕਰੇਗੀ ਤੇ ਉਹਨਾਂ ਦਾ ਸਾਥ ਦੇਵੇਗੀ’।