Punjab

ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ

ਅੰਮ੍ਰਿਤਸਰ :  ਸੁਖਬੀਰ ਸਿੰਘ ਬਾਦਲ (Sukhbir Singh Badal)  ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ।  ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਕੀਤੀ ਜਦੋਂ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਤਾਈਦ ਦੀ ਮਜੀਦ ਕੀਤੀ। ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਿਚ ਜੇਤੂ ਕਰਾਰ ਦਿੱਤਾ। ਇਸਦੇ ਨਾਲ ਸਾਰਿਆਂ ਨੇ ਜੈਕਾਰਿਆਂ ਨਾਲ ਸਹਿਮਤੀ ਜਤਾਈ ਹੈ।

ਜਾਣਕਾਰੀ ਮੁਤਾਬਕ  ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਸ. ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਪਰਮਜੀਤ ਸਿੰਘ ਸਰਨਾ ਵਲੋਂ ਕੀਤੀ ਗਈ ਹੈ। ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਹੈ ਤੇ ਹਾਜ਼ਰ ਡੈਲੀਗੇਟਸ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਅੱਜ ਦੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।